SGPC ਮੈਂਬਰਾਂ ਤੇ ਅਕਾਲੀ ਆਗੂਆਂ ਦੀ ਹਾਜਰੀ ਚ ਨਗਰ ਕੀਰਤਨ ਚ ਪਾਇਆ ਭੰਗੜਾ(VIDEO)

ਐਸਏਐਸ ਨਗਰ : ਸਥਾਨਕ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਅੰਬ ਸਾਹਿਬ ਵਿਖੇ ਨਗਰ ਕੀਰਤਨ ਦੀ ਅਰੰਭਤਾ ਮੌਕੇ ਗੁਰਦੁਆਰਾ ਪ੍ਰਬੰਧਕਾਂ, ਐਸਜੀਪੀਸੀ ਮੈਂਬਰਾਂ ਅਤੇ ਪੰਥਕ ਆਗੂਆਂ ਦੀ ਮੌਜੂਦਗੀ ‘ਚ ਭੰਗੜਾ ਪਾਇਆ ਗਿਆ। ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਮਗਰੋ ਸਿੱਖ ਸੰਗਤਾਂ ਚ ਰੋਸ ਪਾਇਆ ਜਾ ਰਿਹਾ ਹੈ ਅਤੇ ਨਿੰਦਾ ਹੋ ਰਹੀ ਹੈ।

ਜ਼ਿਕਰਯੋਗ ਹੈ ਕਿ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਤੋਂ ਚਲਿਆ ਨਗਰ ਕੀਰਤਨ ਬੁਧਵਾਰ ਰਾਤ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਪੁੱਜਿਆ ਸੀ। ਅਗਲੇ ਦਿਨ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ, ਬੀਬੀ ਹਰਜਿੰਦਰ ਕੌਰ, ਮੈਨੇਜਰ ਗੁਰਦੁਆਰਾ ਅੰਬ ਸਾਹਿਬ ਅਮਰਜੀਤ ਸਿੰਘ, ਰਾਜਾ ਕੰਵਰਜੋਤ ਸਿੰਘ ਮੋਹਾਲੀ, ਜਸਪ੍ਰਰੀਤ ਸਿੰਘ ਗਿੱਲ, ਰਾਜਿੰਦਰ ਸਿੰਘ ਰਾਣ, ਕੌਂਸਲਰ ਕੁਲਜੀਤ ਸਿੰਘ ਬੇਦੀ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੇ ਗੁਰਦੁਆਰਾ ਲੰਗਰ ਸਾਹਿਬ ਨਾਂਦੇੜ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਨਗਰ ਕੀਰਤਨ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਵਿਹੜੇ ‘ਚ ਸੱਦੀ ਗਈ ਵਿਸ਼ੇਸ਼ ਭੰਗੜਾ ਟੀਮ ਨੇ ਗੀਤ ਗਾ ਕੇ ਢੋਲ ਦੀ ਥਾਪ ‘ਤੇ ਭੰਗੜਾ ਪਾਉਣਾ ਸ਼ੁਰੂ ਕਰ ਦਿੱਤਾ, ਜੋ ਲਗਭਗ 10 ਤੋਂ 15 ਮਿੰਟ ਤਕ ਚੱਲਦਾ ਰਿਹਾ। ਇਸ ਦੌਰਾਨ ਗੁਰਦੁਆਰੇ ਅੰਦਰ ਮੌਜੂਦ ਕਿਸੇ ਨੇ ਵੀ ਇਨ੍ਹਾਂ ਨੂੰ ਨਾ ਰੋਕਿਆ, ਸਗੋਂ ਜ਼ਿਆਦਾਤਰ ਲੋਕ ਤਾਂ ਖ਼ੁਸ਼ੀ-ਖ਼ੁਸ਼ੀ ਇਸ ਦੀ ਵੀਡੀਓ ਆਪਣੇ ਮੋਬਾਈਲਾਂ ‘ਚ ਬਣਾਉਣ ਚ ਮਸਤ ਰਹੇ।

ਗੁਰਦੁਆਰਾ ਸਾਹਿਬ ਅੰਦਰ ਹੋਈ ਸਿੱਖ ਮਰਿਆਦਾ ਦੀ ਉਲੰਘਣਾ ਕਈ ਵੱਡੇ ਸਵਾਲ ਖੜੇ ਕਰ ਰਹੀ ਹੈ। ਆਮ ਤੌਰ ‘ਤੇ ਨਗਰ ਕੀਰਤਨ ਕੱਢਣ ਸਮੇਂ ਗਤਕਾ ਪਾਰਟੀਆਂ ਆਪਣੇ ਜੌਹਰ ਵਿਖਾਉਂਦੀਆਂ ਹਨ ਅਤੇ ਲੋਕਾਂ ਨੂੰ ਜੋਸ਼ ਨਾਲ ਭਰ ਦਿੰਦਿਆਂ ਹਨ। ਦੂਜੇ ਪਾਸੇ ਨਗਰ ਕੀਰਤਨ ਸਮੇਂ ਭੰਗੜਾ ਪਾਉਣ ਦੀ ਨਵੀਂ ਪਿਰਤ ਨੂੰ ਡੂੰਘੀ ਸਾਜ਼ਸ਼ ਵੀ ਕਿਹਾ ਜਾ ਸਕਦਾ ਹੈ।

  • 2
  •  
  •  
  •  
  •