ਮੱਧ ਪ੍ਰਦੇਸ਼ ਦੇ CM ਕਮਲਨਾਥ ਨੇ ਆਪਣੀ ਤੁਲਨਾ ਗੁਰੂ ਗੋਬਿੰਦ ਸਿੰਘ ਨਾਲ ਕੀਤੀ

ਚੰਡੀਗੜ੍ਹ –ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਗੁਰਬਾਣੀ ਨੂੰ ਤੋਡ਼-ਮਰੋੜ ਕੇ ਪੇਸ਼ ਕਰਨ ਅਤੇ ਆਪਣੀ ਤੁਲਨਾ ਗੁਰੂ ਗੋਬਿੰਦ ਸਿੰਘ ਜੀ ਨਾਲ ਕਰਨ ਦੇ ਦੋਸ਼ਾਂ ਚ ਘਿਰ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਭੋਗਲ ਨੇ ਥਾਣਾ ਨਾਰਥ ਐਵੇਨਿਊ ਵਿਚ ਕਮਲਨਾਥ ਦੇ ਖਿਲਾਫ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਕਮਲਨਾਥ ਵੱਲੋਂ ਆਪਣੇ ਕਈ ਫੇਸਬੁੱਕ ਪੇਜਾਂ ਉੱਤੇ ਇਕ ਪੋਸਟ ਪਾਈ ਗਈ ਸੀ, ਜਿਸ ਵਿਚ ਕਮਲਨਾਥ ਦੀ ਫੋਟੋ ਲਾ ਕੇ ‘ਸਵਾ ਲਾਖ ਸੇ ਏਕ ਲੜਾਊ ਚਿੜੀਅਨ ਸੇ ਮੈਂ ਬਾਜ ਤੁੜਾਊਂ, ਤਬੈ ਕਮਲਨਾਥ ਨਾਮ ਕਹਾਉਂ’ ਲਿਖ ਕੇ ਗ੍ਰਾਫਿਕ ਬਣਾਇਆ ਗਿਆ ਸੀ। ਇਸ ਬਾਰੇ ਜੀ.ਕੇ. ਅਤੇ ਭੋਗਲ ਨੇ ਦੱਸਿਆ ਕਿ ਕਮਲਨਾਥ ਨੇ ਇਕ ਤਰ੍ਹਾਂ ਨਾਲ ਗੁਰੂ ਗੋਬਿੰਦ ਸਾਹਿਬ ਦਾ ਮੁਕਾਬਲਾ ਕਰਨ ਅਤੇ ਗੁਰੂ ਸਾਹਿਬ ਨੂੰ ਛੋਟਾ ਸਮਝਣ ਦੀ ਕੋਸ਼ਿਸ਼ ਕੀਤੀ ਹੈ। ਜੀ.ਕੇ. ਨੇ ਜਾਣਕਾਰੀ ਦਿੱਤੀ ਕਿ ਕਮਲਨਾਥ ਖਿਲਾਫ ਦਿੱਤੀ ਗਈ ਅਪਰਾਧਿਕ ਸ਼ਿਕਾਇਤ ਵਿਚ ਅਸੀਂ ਗੁਰੂ ਗੋਬਿੰਦ ਸਿੰਘ ਜੀ ਦੇ ਬੋਲ ਨੂੰ ਗਲਤ ਤਰੀਕੇ ਨਾਲ ਪਰਿਭਾਸ਼ਿਤ ਕਰ ਕੇ ਕਮਲਨਾਥ ’ਤੇ ਨਿੰਦਾ ਕਰਨ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਰਵੱਈਏ ਕਾਰਨ ਹਿੰਦੂ ਅਤੇ ਸਿੱਖ ਭਾਈਚਾਰੇ ਵਿਚ ਖਾਈ ਪੈਦਾ ਹੋਣ ਅਤੇ ਇਤਿਹਾਸ ਦੇ ਦੂਸ਼ਿਤ ਹੋਣ ਦਾ ਖਦਸ਼ਾ ਹੈ। 

  • 1
  •  
  •  
  •  
  •