ਸਰਕਾਰੀ ਔਰਤ ਮੁਲਾਜਮਾਂ ਜਰੂਰੀ ਨਹੀਂ ਦਫਤਰ ਦੁਪੱਟਾ ਲੈਕੇ ਆਉਣ : ਕੈਪਟਨ ਅਮਰਿੰਦਰ

ਪੰਜਾਬ ਦੇ ਦਫਤਰਾਂ ਚ ਔਰਤ ਮੁਲਜਮਾਂ ਲਈ ਜਰੂਰੀ ਨਹੀਂ ਉਹ ਸਿਰ ਉੱਤੇ ਦੁਪੱਟਾ ਲੈਕੇ ਆਉਣ ਇਹ ਫਰਮਾਨ ਕਰ ਦਿੱਤਾ ਹੈ ਕੈਪਟਨ ਅਮਰਿੰਦਰ ਸਿੰਘ ਨੇ।

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੇ ਹੁਕਮ ਜਾਰੀ ਕੀਤੇ ਸਨ 29 ਜੁਲਾਈ, 2019 ਤੋਂ ਪੁਰਸ਼ ਮੁਲਾਜ਼ਮ ਟੀ ਸ਼ਰਟ ਨਹੀਂ ਪਹਿਨਣਗੇ ਅਤੇ ਮਹਿਲਾ ਮੁਲਾਜ਼ਮਾਂ ਲਈ  ਦੁਪੱਟਾ ਲੈਣਾ ਜਰੂਰੀ ਹੋਵੇਗਾ। ਹੁਕਮਾਂ ਮੁਤਾਬਕ ਇਸ ਡਰੈੱਸ ਕੋਡ ਦੀ ਉਲੰਘਣਾ ਕਰਨ ਵਾਲਿਆ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਦਫ਼ਤਰੀ ਸਟਾਫ ਲਈ ਰਸਮੀ 
ਪਹਿਰਾਵਾ ਦੇ ਹੁਕਮਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਰਾਤ ਨੂੰ  ਰੱਦ ਕਰ ਦਿੱਤੇ।
ਸਰਕਾਰੀ ਬੁਲਾਰੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਮੁਲਾਜ਼ਮ ਯੂਨੀਅਨ ਦੀ ਅਪੀਲ ’ਤੇ ਲਿਖਤੀ ਹੁਕਮ ਜਾਰੀ ਕੀਤੇ ਸਨ  ਜਿਨਾਂ ਨੇ ਦਫ਼ਤਰੀ ਸਟਾਫ ਲਈ ਰਸਮੀ ਪਹਿਰਾਵਾ ਨਿਰਧਾਰਤ ਕਰਨ ਦੀ ਮੰਗ ਕੀਤੀ ਸੀ, ਕਿਉਂਕਿ ਉਨਾਂ ਨੂੰ ਗੈਰ-ਰਸਮੀ ਪਹਿਰਾਵਾ ਬੇਲੋੜਾ ਪ੍ਰਤੀਤ ਹੁੰਦਾ ਹੈ।ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਕਿ ਜੇਕਰ ਲੋੜ ਹੈ ਤਾਂ ਮੁਲਾਜ਼ਮ ਯੂਨੀਅਨ ਦੀ ਮੰਗ ਅਗਲੇਰੀ ਕਾਰਵਾਈ ਲਈ ਸੂਬਾ ਸਰਕਾਰ ਨੂੰ ਭੇਜੀ ਜਾਵੇ, ਇਸ ਮਾਮਲੇ ਨਾਲ ਜੁੜੇ ਸਾਰੇ ਪਹਿਲੂਆਂ ਨੂੰ ਵਿਚਾਰਨ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ।ਡਿਪਟੀ ਕਮਿਸ਼ਨਰ ਦੇ ਹੁਕਮਾਂ ਨੂੰ ਪਲਟਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ  ਦਫ਼ਤਰ ਵਿੱਚ ਇਸ ਢੰਗ ਨਾਲ ਡਰੈੱਸ ਕੋਡ ਲਾਗੂ ਕਰਨਾ ਸੰਭਵ ਨਹੀਂ ਜਾਪਦਾ। 

ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਨੇ ਹੁਕਮ ਦਿੱਤੇ ਸਨ ਕਿ 29 ਜੁਲਾਈ, 2019 ਤੋਂ ਪੁਰਸ਼ ਮੁਲਾਜ਼ਮ ਟੀ ਸ਼ਰਟ ਨਹੀਂ ਪਹਿਨਣਗੇ ਅਤੇ ਮਹਿਲਾ ਮੁਲਾਜ਼ਮਾਂ ਨੂੰ ਦੁਪੱਟਾ ਲੈਣਾ ਹੋਵੇਗਾ। ਹੁਕਮਾਂ ਮੁਤਾਬਕ ਇਸ ਡਰੈੱਸ ਕੋਡ ਦੀ ਉਲੰਘਣਾ ਕਰਨ ਵਾਲਿਆ ਂਖਿਲਾਫ਼ ਕਾਰਵਾਈ ਕੀਤੀ ਜਾਵੇਗੀ

  • 1
  •  
  •  
  •  
  •