ਪਾਕਿ ਦੇ ਹੋਰ ਗੁਰਦੁਆਰਾ ਸਾਹਿਬ ਦੇ ਵੀ ਦਰਸਨ ਕਰਨਗੇ ਯਾਤਰੀ

ਇਸਲਾਮਾਬਾਦ: — ਈ.ਟੀ.ਪੀ.ਬੀ. ਦੇ ਚੇਅਰਮੈਨ ਡਾਕਟਰ ਆਮਿਰ ਅਹਿਮਦ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਪੁੱਜਣ ਵਾਲੇ ਸਿੱਖ ਸ਼ਰਧਾਲੂ ਇੱਥੋਂ ਦੇ ਕਈ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਕਰ ਸਕਣਗੇ।ਉਨ੍ਹਾਂ ਕਿਹਾ ਕਿ ਵੀਜ਼ਾ ਲੈ ਕੇ ਆਉਣ ਵਾਲੇ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਦੇ 7 ਗੁਰਦੁਆਰਿਆਂ ਦੇ ਦਰਸ਼ਨ ਕਰਨੇ ਸੰਭਵ ਹੋਣਗੇ। ਇਸ ਦੇ ਨਾਲ-ਨਾਲ ਉਸ ਮੌਕੇ ਤੱਕ ਕਰਤਾਰਪੁਰ ਕੋਰੀਡੋਰ ਵੀ ਖੁੱਲ੍ਹ ਜਾਵੇਗਾ ਅਤੇ ਸਿੱਖ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰ ਸਕਣਗੇ। ਪੰਜਾ ਸਾਹਿਬ ਅਤੇ ਹੋਰ ਦੂਰੀ ‘ਤੇ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਦੀਦਾਰਿਆਂ ਬਾਰੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸੰਭਵ ਹੋ ਸਕਿਆ ਤਾਂ ਇਨ੍ਹਾਂ ਦੇ ਦਰਸ਼ਨ ਦੀਦਾਰੇ ਦੀ ਖੁੱਲ੍ਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਦੂਰ-ਦੂਰ ਸਥਿਤ ਗੁਰਦੁਆਰਿਆਂ ਤੱਕ ਸੰਗਤ ਦੇ ਪਹੁੰਚਣ ਲਈ ਪੁਖਤਾ ਬੰਦੋਬਸਤ ਕਰਨ ਲਈ ਯਤਨਸ਼ੀਲ ਹਾਂ।

  •  
  •  
  •  
  •  
  •