ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਚ ਵਿਛਾਇਆ ਰੈੱਡ ਕਾਰਪਿਟ ਹੋਵੇਗਾ ਸ਼ਾਨਦਾਰ ਸਵਾਗਤ

ਅੰਮ੍ਰਿਤਸਰ : ਅੱਜ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਸਰਹੱਦ ‘ਤੇ ਐਸਜੀਪੀਸੀ ਦੇ ਅਧਿਕਾਰੀਆਂ ਅਤੇ ਮੈਂਬਰਾਂ ਨੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਕੌਮਾਂਤਰੀ ਨਗਰ ਕੀਰਤਨ ਲਈ ਸੁੰਦਰ ਪਾਲਕੀ ਸਾਹਿਬ ਵੀ ਅਟਾਰੀ ਸਰਹੱਦ ਅਤੇ ਨਗਾਰੇ ਸਮੇਤ ਪਹੁੰਚ ਚੁੱਕੀ ਹੈ।
ਅਟਾਰੀ ਸਰਹੱਦ ‘ਤੇ ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਰੈੱਡ ਕਾਰਪਿਟ ਵਿਛਾਇਆ ਗਿਆ ਹੈ। ਇਹ ਕੌਮਾਂਤਰੀ ਨਗਰ ਕੀਰਤਨ 1 ਅਗਸਤ ਤੋਂ ਸ਼ੁਰੂ ਹੋਇਆ ਹੈ ਜੋ 3 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਅੱਜ ਪਹਿਲੀ ਵਾਰ ਭਾਰਤ ਲਈ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਲਈ ਸਾਰੀਆਂ ਤਿਆਰੀਆਂ ਪੰਜਾਬ ਸਮੇਤ ਭਾਰਤ ਵਿੱਚ ਮੁਕੰਮਲ ਹੋ ਗਈਆਂ ਹਨ। ਇਸ ਖ਼ਾਸ ਮੌਕੇ ਲਹਿੰਦੇ ਪੰਜਾਬ ਦਾ ਪੁਲਿਸ ਬੈਂਡ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਇਆ ਹੈ।

  • 378
  •  
  •  
  •  
  •