ਪਹਿਲਾ ਕੌਮਾਂਤਰੀ ਨਗਰ ਕੀਰਤਨ ਅੰਮ੍ਰਿਤਸਰ ਤੋਂ ਰਵਾਨਾ, ਪਹੁੰਚੇਗਾ ਡੇਰਾ ਬਾਬਾ ਨਾਨਕ

ਚੰਡੀਗੜ੍ਹ: ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਦੁਨੀਆ ਦਾ ਪਹਿਲਾ ਕੌਮਾਂਤਰੀ ਨਗਰ ਕੀਰਤਨ ਅੱਜ ਦੂਜੇ ਦਿਨ ਸ੍ਰੀ ਹਰਮਿੰਦਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ।  ਅੱਜ ਦੂਜੇ ਦਿਨ ਕੌਮਾਂਤਰੀ ਨਗਰ ਕੀਰਤਨ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਪਹੁੰਚੇਗਾ।

 ਪਹਿਲੇ ਕੌਮਾਂਤਰੀ ਨਗਰ ਕੀਰਤਨ ਨੂੰ ਲੈ ਸੰਗਤਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।  ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨਾਂ ਲਈ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਰਵਾਨਾ ਹੋਇਆ ਸੀ।

  • 189
  •  
  •  
  •  
  •