ਕੇਂਦਰ ਕਸ਼ਮੀਰੀਆਂ ਦੀ ਪਿੱਠ ‘ਤੇ ਵਾਰ ਨਾ ਕਰੇ ਛਾਤੀ ‘ਤੇ ਕਰੇ : ਫ਼ਾਰੂਕ ਅਬਦੁਲਾ

ਜੰਮੂ–ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲ੍ਹਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਕੇ ਰੱਖਿਆ ਹੋਇਆ ਹੈ ਪਰ ਕੇ਼ਦਰੀ ਗ੍ਰਹਿ ਮੰਤਰੀ ਸੰਸਦ ਵਿੱਚ ਝੂਠ ਬੋਲ ਰਹੇ ਹਨ ਕਿ ‘ਮੈਂ ਆਪਣੇ ਘਰ ਵਿੱਚ ਆਪਣੀ ਮਰਜ਼ੀ ਨਾਲ ਬੈਠਾ ਹੋਇਆ ਹਾਂ।’
ਧਾਰਾ 370 ਦੇ ਬਹੁਤੇ ਹਿੱਸੇ ਖ਼ਤਮ ਕੀਤੇ ਜਾਣ ਤੇ ਜੰਮੂ–ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਐਲਾਨਣ ਤੋਂ ਬਾਅਦ ਅੱਜ ਪਹਿਲੀ ਵਾਰ ਸ੍ਰੀਨਗਰ ਵਿਖੇ ਆਪਣੀ ਰਿਹਾਇਸ਼ਗਾਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਅਬਦੁੱਲ੍ਹਾ ਨੇ ਕਿਹਾ ਕਿ ਉਹ ਕਿਹੜਾ ਬੰਬ ਸੁੱਟਦੇ ਰਹੇ ਹਨ ਤੇ ਨਾ ਹੀ ਕਦੇ ਉਨ੍ਹਾਂ ਪੱਥਰ ਸੁੱਟੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪੁੱਤਰ ਉਮਰ ਅਬਦੁੱਲ੍ਹਾ ਨੂੰ ਜੇਲ੍ਹੀਂ ਡੱਕ ਦਿੱਤਾ
ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਅਦਾਲਤ ਦਾ ਬੂਹਾ ਖੜਕਾਉਣਗੇ ਤੇ ਕਦੇ ਚੁੱਪ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਸ਼ਮੀਰੀ ਜਨਤਾ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
ਉਨ੍ਹਾਂ ਕੁਝ ਜਜ਼ਬਾਤੀ ਹੁੰਦਿਆਂ ਕਿਹਾ ਕਿ ਕੇਂਦਰ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਨਾ ਮਾਰੇ, ‘ਸਗੋਂ ਮੇਰੀ ਛਾਤੀ ਉੱਤੇ ਇੱਥੇ ਸਿੱਧਾ ਵਾਰ ਕਰੇ।’ਪੱਤਰਕਾਰਾਂ ਦੇ ਸੁਆਲਾਂ ਦੇ ਜੁਆਬ ਦਿੰਦਿਆਂ ਸ੍ਰੀ ਫ਼ਾਰੂਕ ਅਬਦੁੱਲ੍ਹਾ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਸੰਵਿਧਾਨ ਦੀ ਉਲੰਘਣਾ ਹੋਈ ਹੈ।

  • 175
  •  
  •  
  •  
  •