ਧਾਰਾ 370 ਖਤਮ ਉੱਤੇ ਜਸ਼ਨ ਮਨਾਉਂਦੇ 16 ਭਾਜਪਾ ਵਰਕਰਾਂ ‘ਤੇ ਪਰਚਾ ਦਰਜ

ਪਟਿਆਲਾ: ਜੰਮੂ ਕਸ਼ਮੀਰ ‘ਚ ਧਾਰਾ 370 ਦੇ ਕੁੱਝ ਹਿੱਸੇ ਹਟਾਏ ਜਾਣ ਤੋਂ ਬਾਅਦ ਲੋਕਾਂ ‘ਚ ਖੁਸ਼ੀ ਦਾ ਮਾਹੌਲ ਹੈ। ਸੂੱਬੇ ਭਰ ਦੇ ਵੱਖ-ਵੱਖ ਇਲਾਕਿਆਂ ‘ਚ ਭਾਜਪਾ ਵਰਕਰਾਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਨੂੰ ਪ੍ਰਗਟ ਕੀਤਾ। ਇਸ ਮੌਕੇ ਪਟਿਆਲਾ ਦੇ ਨਜ਼ਦੀਕ ਪਾਤੜਾਂ ਵਿਖੇ ਭਾਜਪਾ ਵਰਕਰਾਂ ਵੱਲੋਂ ਜਸ਼ਨ ਮਨਾਇਆ ਗਿਆ। ਇਸ ਦੌਰਾਨ ਉਨ੍ਹਾਂ ਬਾਜ਼ਾਰ ਦੇ ਵਿੱਚ ਪਟਾਕੇ ਚਲਾਏ, ਜਿਸ ਦੇ ਚੱਲਦੇ 16 ਭਾਜਪਾ ਵਰਕਰਾਂ ਦੇ ਉੱਪਰ ਪਰਚਾ ਦਰਜ ਹੋ ਗਿਆ ਹੈ। ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਅਧਿਕਾਰੀ ਮੁਤਾਬਕ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸੋਮਵਾਰ ਨੂੰ ਧਾਰਾ 370 ਦੇ ਕੁੱਝ ਹਿੱਸੇ ਖ਼ਤਮ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ‘ਚ ਸ਼ਾਂਤੀ ਬਣਾਏ ਰੱਖਣ ਲਈ ਕਿਸੇ ਵੀ ਤਰ੍ਹਾਂ ਦੇ ਜਸ਼ਨ ਤੇ ਪ੍ਰਦਰਸ਼ਨ ‘ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤ ਰਹਿਣ ਤੇ ਇਨ੍ਹਾਂ ਹਾਲਾਤ ‘ਚ ਰਾਸ਼ਟਰ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਨਾ ਕਰਨ।

  • 70
  •  
  •  
  •  
  •