ਡੇਰਾ ਸਿਰਸਾ ਮੁਖੀ ਦੀ ਪੈਰੋਲ ਅਰਜ਼ੀ ਤੀਸਰੀ ਵਾਰ ਮੁੱਢੋਂ ਰੱਦ

ਚੰਡੀਗੜ੍ਹ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਅਰ਼ਜ਼ੀ ਤੀਸਰੀ ਵਾਰ ਰੱਦ ਕਰ ਦਿੱਤੀ ਗਈ ਹੈ। ਅਰਜ਼ੀ ਰੱਦ ਕਰਨ ਬਾਰੇ ਅੱਜ ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਸੁਪਰਇੰਟੈਂਡੈਂਟ ਸੁਨੀਲ ਸਾਂਗਵਾਨ ਵੱਲੋਂ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਸਿਰਸਾ ਦੇ ਸਿਵਲ ਸਰਜਨ ਗੋਵਿੰਦ ਗੁਪਤਾ ਨੇ ਡੇਰਾ ਮੁਖੀ ਦੀ ਮਾਂ ਨਸੀਬ ਕੌਰ ਦੀ ਮੈਡੀਕਲ ਰਿਪੋਰਟ ਦਾ ਨਿਰੀਖਣ ਕੀਤਾ ਸੀ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹਿਲਾਂ ਹਰਿਆਣਾਸਰਕਾਰ ਨੂੰ ਆਖ ਚੁੱਕੀ ਸੀ ਕਿ ਉਹ ਡੇਰਾ ਸੱਚਾ ਸੌਦਾ–ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪੈਰੋਲ ਲਈ
 ਉਸ ਦੀ ਪਤਨੀ ਹਰਜੀਤ ਕੌਰ ਵੱਲੋਂ ਦਾਇਰ ਕੀਤੀ ਅਰਜ਼ੀ ਉੱਤੇ ਫ਼ੈਸਲਾ ਛੇਤੀ ਲਵੇ।
ਹਾਈ ਕੋਰਟ ਦੇ ਜਸਟਿਸ ਕੁਲਦੀਪ ਸਿੰਘ ਦੀਅਗਵਾਈ ਹੇਠਲੇ
 ਬੈਂਚ ਨੇ ਸ੍ਰੀਮਤੀ ਹਰਜੀਤ ਕੌਰ ਦੀਅਰਜ਼ੀ ਉੱਤੇ ਸੁਣਵਾਈ
 ਕਰਦਿਆਂ ਇਹ ਫ਼ੈਸਲਾ ਲਿਆ ਸੀ।
ਸ੍ਰੀਮਤੀ ਹਰਜੀਤ ਕੌਰ ਨੇ ਬੀਤੀ 29 ਜੁਲਾਈ ਨੂੰ ਇੱਕ ਅਰਜ਼ੀ ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਸੁਪਰਇੰਟੈਂਡੈਂਟਨੂੰ ਆਪਣੇ ਪਤੀ ਦੀ ਪੈਰੋਲ ਉੱਤੇ ਰਿਹਾਈ ਬਾਰੇ ਦਿੱਤੀ ਸੀ ਪਰ ਹਾਲੇ ਤੱਕ ਉਸ ਉੱਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਇਸੇ ਲਈ ਹੁਣ ਉਨ੍ਹਾਂ ਹਾਈ ਕੋਰਟ ਨੂੰ ਵੀ ਕਿਹਾ ਸੀ ਕਿ ਉਨ੍ਹਾਂ ਦੀ ਸੱਸ ਬੀਮਾਰ ਹੈ ਤੇ ਉਨ੍ਹਾਂ ਦਾ ਪਤੀ ਗੁਰਮੀਤ ਰਾਮ ਰਹੀਮ ਆਪਣੀ ਮਾਂ ਨੂੰ ਮਿਲਣਾ ਚਾਹੁੰਦਾ ਹੈ।
ਅਦਾਲਤ ਨੂੰ ਦੱਸਿਆ ਗਿਆ ਕਿ ਗੁਰਮੀਤ ਰਾਮਰਹੀਮ ਦੀ 85 ਸਾਲਾ ਮਾਂ ਨਸੀਬ ਕੌਰ ਬਹੁਤ ਗੰਭੀਰ ਰੂਪ ਵਿੱਚ ਬੀਮਾਰ ਹੈ ਤੇ ਉਨ੍ਹਾਂ ਦੇ ਦਿਲ ਦੀ ਮੈਡੀਕਲ ਰਿਪੋਰਟ ਕੁਝ ਠੀਕ ਨਹੀਂ ਆਈ ਹੈ ਤੇ ਹੁਣ ਉਨ੍ਹਾਂਆਪਣੇ ਇਕਲੌਤੇ ਪੁੱਤਰ ਗੁਰਮੀਤ ਰਾਮ ਰਹੀਮ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਹੈ।

 ਅਦਾਲਤ ਨੂੰ ਇਹ ਵੀ ਦੱਸਿਆ ਗਿਆ ਸੀ ਕਿ ਗੁਰਮੀਤ ਰਾਮ ਰਹੀਮ ਦਾ ਜੇਲ੍ਹ ਵਿੱਚ ਰਵੱਈਆ ਬਹੁਤਵਧੀਆ ਰਿਹਾ ਹੈ।
ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀ ਸਾਲ2002 ਦੌਰਾਨ ਆਪਣੇ ਡੇਰੇ ਅੰਦਰ ਆਪਣੀਆਂ ਦੋ ਮਹਿਲਾ ਸ਼ਰਧਾਲੂਆਂ ਨਾਲ ਕਥਿਤ ਬਲਾਤਕਾਰ ਕਾਰਨ10–10 ਸਾਲ ਜੇਲ੍ਹ ਦੀ ਸਜ਼ਾ ਭੁਗਤ ਰਿਹਾ ਹੈ। ਇਸ ਤੋਂਇਲਾਵਾ ਸਿਰਸਾ ਦੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਸਾਲ 2002 ਦੌਰਾਨ ਹੋਏ ਕਤਲ ਲਈ ਵੀ 20 ਸਾਲ ਕੈਦ ਦੀ ਸਜ਼ਾ ਭੁਗਤ ਰਿਹਾ ਹੈ।

  •  
  •  
  •  
  •  
  •