ਹੁਣ ਯੂ ਪੀ ਵਿੱਚ ਚੋਣ ਲੜੇਗਾ ਅਕਾਲੀ ਦਲ- ਸੁਖਬੀਰ ਬਾਦਲ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਹੁਣ ਅਕਾਲੀ ਦਲ ਆਪਣੀ ਕਿਸਮਤ ਹੋਰ ਕਿਤੇ ਅਜਮਾਉਣ ਦਾ ਮਨ ਬਣਾ ਰਹੀ ਹੈ। ਹੁਣ ਅਕਾਲੀ ਦਲ ਉੱਤਰ ਪ੍ਰਦੇਸ਼ ਵਿੱਚ ਆਪਣੀ ਸਿਆਸੀ ਸ਼ੁਰੂਆਤ ਕਰਨ ਉਤਰੇਗਾ। ਭਾਵ ਕਿ ਹੁਣ ਅਕਾਲੀ ਦਲ ਉੱਤਰ ਪ੍ਰਦੇਸ਼ ਵਿਚ ਚੋਣ ਲੜੇਗਾ।
ਇਹ ਜਾਣਕਾਰੀ ਖੁਦ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਹੁਣ ਅਕਾਲੀ ਦਲ ਉੱਤਰ ਪ੍ਰਦੇਸ਼ ਵਿੱਚ ਵੀ ਚੋਣ ਲੜੇਗਾ। ਇਸ ਦੇ ਲਈ ਸੁਖਬੀਰ ਬਾਦਲ ਨੇ ਅੱਜ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਹਾਲਾਂਕਿ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਕਿ ਉੱਤਰ ਪ੍ਰਦੇਸ਼ ਵਿਚ ਅਕਾਲੀ ਦਲ ਕਿੰਨੀਆਂ ਸੀਟਾਂ ‘ਤੇ ਚੋਣ ਲੜੇਗਾ ਪਰ ਜਲਦੀ ਹੀ ਇਸ ਬਾਰੇ ਫੈਸਲਾ ਲਿਆ ਜਾਵੇਗਾ ਪਰ ਇਹ ਤੈਅ ਹੈ ਕਿ ਅਕਾਲੀ ਦਲ ਹੁਣ ਯੂਪੀ ਵਿੱਚ ਵੀ ਚੋਣ ਲੜਨ ਜਾ ਰਿਹਾ ਹੈ।

  •  
  •  
  •  
  •  
  •