ਕੈਪਟਨ ਵੱਲੋਂ ਮੋਦੀ ਨੂੰ ਚਿੱਠੀ: ਸਾਹਿਬਜ਼ਾਦਾ ਫ਼ਤਹਿ ਸਿੰਘ ਦੇ ਨਾਮ ‘ਤੇ ਹੋਣ ‘ਕੌਮੀ ਬਹਾਦਰੀ ਐਵਾਰਡ’

ਚੰਡੀਗੜ੍ਹ : ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਨੂੰ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਨਾਮ ‘ਕੌਮੀ ਬਹਾਦਰੀ ਐਵਾਰਡ’ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਂ ‘ਤੇ ਕੌਮੀ ਬਹਾਦਰੀ ਐਵਾਰਡ ਜਾਰੀ ਕਰਨ ਤੋਂ ਇਲਾਵਾ ਦੀਵਾਨ ਟੋਡਰ ਮੱਲ ਦੇ ਸਤਿਕਾਰ ਵਿਚ ਸੋਨੇ ਦਾ ਯਾਦਗਾਰੀ ਸਿੱਕਾ ਜਾਰੀ ਕਰਨ ਦੀ ਅਪੀਲ ਵੀ ਕੀਤੀ ਹੈ।
ਮੁੱਖ ਮੰਤਰੀ ਨੇ ਆਪਣੇ ਪੱਤਰ ਵਿਚ ਕਿਹਾ ਕਿ ਦੀਵਾਨ ਟੋਡਰ ਮੱਲ ਨੇ ਨਿਆਂ ਅਤੇ ਮਾਨਵਤਾ ਦੀ ਖਾਤਰ ਸਭ ਕੁੱਝ ਤਿਆਗ ਦਿਤਾ ਜਦਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਦੀ ਲਾਸਾਨੀ ਬਹਾਦਰੀ ਅੱਗੇ ਦੁਨੀਆ ਭਰ ਵਿਚ ਵਸਦੇ ਪੰਜਾਬੀ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਸਿਰ ਝੁਕਾਉਂਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦੇ ਅਨਿਆਂ ਅਤੇ ਦਮਨ ਖਿਲਾਫ਼ ਲੜਾਈ ਲੜਦਿਆਂ ਸਮੁੱਚਾ ਪਰਿਵਾਰ ਵਾਰ ਦਿਤਾ ਜਿਸ ਕਰ ਕੇ ਇਤਿਹਾਸ ਵਿੱਚ ਗੁਰੂ ਸਾਹਿਬ ਜੀ ਨੂੰ ‘ਸਰਬੰਸ ਦਾਨੀ’ ਵਜੋਂ ਸਤਿਕਾਰਿਆ ਜਾਂਦਾ ਹੈ।
ਮੁੱਖ ਮੰਤਰੀ ਨੇ ਅਪਣੇ ਪੱਤਰ ਵਿਚ ਲਿਖਿਆ ਕਿ ਗੁਰੂ ਸਾਹਿਬ ਜੀ ਦੇ ਦੋ ਛੋਟੇ ਸਪੁੱਤਰਾਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਨੂੰ ਅਣਮਨੁੱਖੀ ਅਤੇ ਬੇਰਹਿਮ ਢੰਗ ਨਾਲ ਸਰਹਿੰਦ ਵਿਚ ਜਿੰਦਾ ਨੀਂਹਾਂ ਵਿਚ ਚਿਣਵਾ ਦਿਤਾ ਗਿਆ ਸੀ। ਉਨ੍ਹਾਂ ਕਿਹਾ ਕਿ ਨਿੱਕੀ ਉਮਰ ਦੇ ਬਾਵਜੂਦ ਛੋਟੇ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਮੁਗਲ ਹਾਕਮ ਦੀ ਤਾਕਤ ਵਿਰੁੱਧ ਮਿਸਾਲੀ ਬਹਾਦਰੀ ਅਤੇ ਦਲੇਰੀ ਦਿਖਾਈ ਸੀ।

  • 205
  •  
  •  
  •  
  •