ਗੁਰਦੁਆਰਾ ਬੰਗਲਾ ਸਾਹਿਬ ‘ਚ ਵੰਡੇ ਗਏ 10 ਹਜ਼ਾਰ ਮਾਸਕ

ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾਵਾਇਰਸ ਤੋਂ ਬਚਾਅ ਲਈ ਐਤਵਾਰ ਨੂੰ ਦਿੱਲੀ ਸਥਿੱਤ ਇਤਿਹਾਸਿਕ ਗੁਰਦੁਆਰਾ ਬੰਗਲਾ ਸਾਹਿਬ ‘ਚ 10 ਹਜ਼ਾਰ ਮਾਸਕ ਵੰਡੇ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ ਸਾਹਿਬ ‘ਚ ਮਾਸਕ ਵੰਡਦਿਆਂ ਕਿਹਾ ਕਿ ਕਮੇਟੀ ਨੇ ਮੁਫ਼ਤ ਮਾਸਕ ਵੰਡਣ ਦਾ ਫੈਸਲਾ ਬਾਜ਼ਾਰ ‘ਚ ਇਸ ਦੀ ਮਹਿੰਗੀ ਕੀਮਤਾਂ ਦੇ ਮੱਦੇਨਜ਼ਰ ਕੀਤਾ ਹੈ।

ਸਿਰਸਾ ਨੇ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਜੰਗ ਲਈ ਆਉਣ ਵਾਲੇ ਦਿਨਾਂ ‘ਚ ਰਾਜਧਾਨੀ ਦੇ ਹੋਰ ਗੁਰਦੁਆਰਿਆਂ ‘ਚ ਵੀ ਮੁਫ਼ਤ ਮਾਸਕ ਅਤੇ ਹੋਰ ਡਾਕਟਰੀ ਯੰਤਰ ਉਪਲੱਬਧ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਤੌਰ ‘ਤੇ ਐਤਵਾਰ ਨੂੰ ਗੁਰਦੁਆਰਾ ਬੰਗਲਾ ਸਾਹਿਬ ‘ਚ 10 ਹਜ਼ਾਰ ਮਾਸਕ ਵੰਡੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਅੰਦਰ ਆਉਣ ਵਾਲੇ ਸ਼ਰਧਾਲੂਆਂ ਨੂੰ ਹੈਂਡ ਸੈਨੀਟਾਈਜ਼ਰ ਨਾਲ ਹੱਥ ਸਾਫ ਕਰਨ ਦੀ ਸਹੂਲਤ ਵੀ ਉਪਲੱਬਧ ਕਰਵਾਈ ਗਈ ਹੈ।
ਦੱਸਣਯੋਗ ਹੈ ਕਿ ਭਾਰਤ ‘ਚ ਕੋਰੋਨਾ ਦੇ 40 ਤੋਂ ਵੱਘ ਮਾਮਲੇ ਸਾਹਮਣੇ ਆ ਚੁੱਕੇ ਹਨ। ਦੁਨੀਆ ਭਰ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 3595 ਤੋਂ ਵਧੇਰੇ ਲੋਕਾਂ ਹੋ ਚੁੱਕੀ ਹੈ ਅਤੇ 1,05,800 ਲੋਕ ਵਾਇਰਸ ਦੀ ਲਪੇਟ ‘ਚ ਹਨ।

  •  
  •  
  •  
  •  
  •