ਕਤਰ ਨੇ ਭਾਰਤ ਸਮੇਤ 13 ਦੇਸ਼ਾਂ ਦੇ ਨਾਗਰਿਕਾਂ ਦਾ ਰੋਕਿਆ ਦਾਖਲਾ

ਦੁਨੀਆ ਭਰ ‘ਚ ਲਗਾਤਾਰ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ਜਿਸ ਕਾਰਨ ਸਾਰੇ ਦੇਸ਼ਾਂ ਦੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸਾਰੇ ਦੇਸ਼ ਆਪਣੀ ਸੁਰੱਖਿਆ ਲਈ ਵੱਖ-ਵੱਖ ਪ੍ਰਬੰਧ ਕਰ ਰਹੇ ਹਨ। ਇਸ ਤੋਂ ਚਲਦਿਆਂ ਹੁਣ ਕਤਰ ਚੌਕਸੀ ਵਰਤਦਿਆਂ ਅਹਿਮ ਕਦਮ ਚੁੱਕ ਰਿਹਾ ਹੈ। ਕਤਰ ਨੇ ਇਟਲੀ ਸਮੇਤ 13 ਦੇਸ਼ਾਂ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ।
ਜਿਸ ਵਿਚ ਬੰਗਲਾਦੇਸ਼, ਚੀਨ, ਮਿਸਰ, ਭਾਰਤ, ਇਰਾਨ, ਇਰਾਕ, ਲਿਬਨਾਨ, ਨੇਪਾਲ, ਪਾਕਿਸਤਾਨ, ਫਿਲੀਪੀਨਸ, ਸ੍ਰੀਲੰਕਾ, ਦੱਖਣੀ ਕੋਰੀਆ, ਸੀਰੀਆ ਤੇ ਥਾਈਲੈਂਡ ਤੋਂ ਆਉਣ-ਜਾਣ ਵਾਲੇ ਯਾਤਰੀਆਂ ਦੇ ਪ੍ਰਵੇਸ਼ ‘ਤੇ ਰੋਕ ਲਾ ਦਿੱਤੀ ਹੈ। ਜਿਕਰਯੋਗ ਹੈ ਕਿ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ।

  •  
  •  
  •  
  •  
  •