ਕੋਰੋਨਾ ਵਾਇਰਸ: ਇਟਲੀ ‘ਚ ਹੁਣ ਤੱਕ ਹੋਈਆਂ 631 ਮੌਤਾਂ

ਨਵੀਂ ਦਿੱਲੀ, 11 ਮਾਰਚ 2020 – ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਚੀਨ ਤੋਂ ਸ਼ੁਰੂ ਹੋਇਆ ਇਹ ਵਾਇਰਸ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ‘ਚ ਫੈਲ ਚੁੱਕਿਆ ਹੈ ਅਤੇ ਭਾਰੀ ਜਾਨੀ ਨੁਕਸਾਨ ਕਰ ਰਿਹਾ ਹੈ। ਚੀਨ ਤੋਂ ਬਾਅਦ ਇਟਲੀ ਵਿਚ ਇਸ ਵਾਇਰਸ ਦਾ ਸਭ ਤੋਂ ਵੱਧ ਜ਼ੋਰ ਹੈ। ਕੋਰੋਨਾਵਾਇਰਸ ਕਾਰਨ ਇਟਲੀ ’ਚ 631 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 8 ਹਜ਼ਾਰ 500 ਲੋਕ ਕੋਰੋਨਾਵਾਇਰਸ ਤੋਂ ਪੀੜਤ ਹਨ। ਖਬਰ ਮਿਲ ਰਹੀ ਹੈ ਕਿ ਇਹ ਅੰਕੜਾ ਹੋਰ ਵੀ ਵਧ ਸਕਦਾ ਹੈ। ਜਿਸ ਤੋਂ ਬਾਅਦ ਉੱਥੋਂ ਦੀ ਸਰਕਾਰ ਵੱਲੋਂ ਲੋਕਾਂ ਨੂੰ ਸਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ ਅਤੇ ਆਪਣੇ ਨਾਗਰਿਕਾਂ ਲਈ ਗਾਇਡ-ਲਾਈਨਾਂ ਜਾਰੀ ਕੀਤੀਆਂ ਗਈਆਂ ਹਨ।

  • 118
  •  
  •  
  •  
  •