ਸਿੱਖ ਜਥੇਬੰਦੀਆਂ ਵੱਲੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਕੋਠੀ ਦੇ ਬਾਹਰ ਸ਼ਾਂਤਮਈ ਧਰਨਾ

ਅੰਮ੍ਰਿਤਸਰ, 15 ਮਾਰਚ (ਹਰਮਿੰਦਰ ਸਿੰਘ) – ਬੇਅਦਬੀ, ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਨੂੰ ਲੈ ਕੇ ਮੰਗ ਕਰ ਰਹੀਆਂ 35 ਸਿੱਖ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਅਲਾਇੰਸ ਆਫ਼ ਸਿੱਖ ਆਰਗਨਾਈਜ਼ੇਸ਼ਨ ਵੱਲੋਂ ਸਰਕਾਰ ਨੂੰ ਹਲੂਣਾ ਦੇਣ ਤੇ ਆਪਣਾ ਕੀਤਾ ਵਾਅਦਾ ਯਾਦ ਕਰਵਾਉਣ ਦੇ ਮਕਸਦ ਨਾਲ ਤਰਨਤਾਰਨ ਦੇ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਰਣਜੀਤ ਐਵਿਨਿਊ ਅੰਮ੍ਰਿਤਸਰ ਸਥਿਤ ਕੋਠੀ ਦੇ ਬਾਹਰ ਸ਼ਾਂਤਮਈ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਗੁਰਬਾਣੀ ਕੀਰਤਨ ਕਰਦੇ ਹੋਏ ਆਪਣੀਆਂ ਮੰਗਾਂ ਸਬੰਧੀ ਹੱਥ ਲਿਖਤ ਬੈਨਰ ਹਰਮਿੰਦਰ ਸਿੰਘ ਗਿੱਲ ਨੂੰ ਦਿੱਤਾ ਤੇ ਉਨ੍ਹਾਂ ਨੂੰ ਇਹ ਬੈਨਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਪੁਰਦ ਕਰ ਕੇ ਕੀਤੇ ਵਾਅਦੇ ਯਾਦ ਕਰਵਾਉਣ ਲਈ ਕਿਹਾ।

  • 129
  •  
  •  
  •  
  •