ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਅਗਲੇ ਹੁਕਮਾਂ ਤੱਕ ਬੰਦ

ਚੰਡੀਗੜ: ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਵਲੋਂ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਰਪੁਰ ਸਾਹਿਬ ਨੂੰ ਸੈਲਾਨੀਆਂ/ਦਰਸ਼ਕਾਂ ਲਈ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਦੱਸਿਆ ਕਿ ਇਹ ਫੈਸਲਾ ਦੁਨੀਆਂ ਭਰ ਵਿਚ ਕਰੋਨਾ ਵਾਰਿਸ ਕਾਰਨ ਪੈਦਾ ਹੋਈ ਸਥਿਤੀ ਨੂੰ ਦੇਖਦਿਆਂ ਇਹ ਫੈਂਸਲਾ ਲਿਆ ਗਿਆ ਹੈ।
ਇਸ ਸਬੰਧੀ ਵਿਰਾਸਤ-ਏ-ਖ਼ਾਲਸਾ ਦੇ ਬੁਲਾਰੇ ਨੇ ਕਿਹਾ ਕਿ ਵਿਰਾਸਤ-ਏ-ਖ਼ਾਲਸਾ ਵੇਖਣ ਆਉਣ ਵਾਲੇ ਸੈਲਾਨੀਆਂ ਨੂੰ ਇਹ ਬੇਨਤੀ ਕੀਤੀ ਜਾਂਦੀ ਹੈ ਕਿ ਆਪਣਾ ਪ੍ਰੋਗਰਾਮ ਬਣਾਉਣ ਤੋਂ ਪਹਿਲਾਂ ਵਿਰਾਸਤ-ਏ-ਖ਼ਾਲਸਾ ਦੇ ਖੁੱਲ੍ਹੇ ਹੋਣ ਬਾਰੇ ਜਾਣਕਾਰੀ ਹਾਸਲ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਰਪੇਸ਼ ਨਾ ਆਵੇ।

  • 179
  •  
  •  
  •  
  •