ਸਰਬੱਤ ਦੇ ਭਲੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਆਰੰਭ ਅਤੇ ਹੋਈ ਮੀਟਿੰਗ

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਬੱਤ ਦੇ ਭਲੇ ਲਈ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਾਉਣ ਦੇ ਫ਼ੈਸਲੇ ਤਹਿਤ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਇਆ ਗਿਆ। ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 19 ਮਾਰਚ ਨੂੰ ਪਾਏ ਜਾਣਗੇ।


ਜਿਕਰਯੋਗ ਹੈ ਕਿ ਕਮੇਟੀ ਵੱਲੋਂ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਦੀ ਰੋਕਥਾਮ ਅਤੇ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਆਉਣ ਵਾਲੇ ਸ਼ਰਧਾਲੂਆਂ ਦੀ ਸਿਹਤ ਦਾ ਧਿਆਨ ਨੂੰ ਰੱਖਦਿਆਂ ਨਵੇਂ ਉਪਰਾਲੇ ਕਰਨ ਸੰਬੰਧੀ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ ਰੂਪ ਸਿੰਘ ਮੁੱਖ ,ਮਨਜੀਤ ਸਿੰਘ ਸਕੱਤਰ, ਅਤੇ ਹੋਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੌਜੂਦ ਸਨ।

  • 254
  •  
  •  
  •  
  •