ਅੰਮਿ੍ਤਸਰ: ਸ੍ਰੀ ਦਰਬਾਰ ਸਾਹਿਬ ਬਾਹਰ ਸ਼ਰਧਾਲੂਆਂ ਦੀ ਸਕਰੀਨਿੰਗ ਹੋਈ ਸ਼ੁਰੂ

ਸੰਸਾਰ ਭਰ ਵਿਚ ਫੈਲੇ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੈਲਥ ਡਿਪਾਰਟਮੈਂਟ ਦੇ ਸਹਿਯੋਗ ਨਾਲ ਇੱਥੇ ਪਹੁੰਚਣ ਵਾਲੇ ਲੱਖਾਂ ਹੀ ਸ਼ਰਧਾਲੂਆਂ ਦੀ ਸਕੈਨਿੰਗ ਅਤੇ ਉਨ੍ਹਾਂ ਨੂੰ ਸੈਨੇਟਾਈਜ਼ਰ ਨਾਲ ਹੱਥ ਸਾਫ਼ ਕਰਨ ਦਾ ਕਰਾਉਣਾ ਸ਼ੁਰੂ ਕਰ ਦਿੱਤਾ ਹੈ।
ਜੇਕਰ ਇਸ ਦੌਰਾਨ ਕੋਈ ਸ਼ੱਕੀ ਪਾਇਆ ਗਿਆ ਤਾਂ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਮੁੱਖ ਭਵਨ ਅੰਦਰ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਛੋਟੀਆਂ-ਛੋਟੀਆਂ ਟੁਕੜੀਆਂ ‘ਚ ਭੇਜਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਦੁਨੀਆਂ ਭਰ ‘ਚ ਜਿੱਥੇ ਧਾਰਮਿਕ ਅਸਥਾਨਾਂ ਨੂੰ ਕਰਨੋਵਾਇਰਸ ਦੇ ਡਰ ਕਾਰਨ ਬੰਦ ਕਰ ਦਿੱਤਾ ਹੈ। ਉੱਥੇ ਹਲੇ ਵੀ ਸੰਗਤਾਂ ਦਰਬਾਰ ਸਾਹਿਬ ਅੰਮਿ੍ਤਸਰ ਵੱਡੀ ਗਿਣਤੀ ਵਿਚ ਪਹੁੰਚ ਰਹੀਆਂ ਹਨ।

  • 223
  •  
  •  
  •  
  •