ਕਰੋਨਾਵਾਇਰਸ ਦੇ ਵਧਦੇ ਪ੍ਰਭਾਵ ਕਾਰਨ ਪੰਜਾਬ ‘ਚ ਅੱਜ ਰਾਤ ਤੋਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ

ਅਪੁਸ਼ਟ ਖਬਰਾਂ ਅਨੁਸਾਰ ਕਰੋਨਾਵਾਇਰਸ ਦੇ ਡਰ ਕਾਰਨ ਪੰਜਾਬ ਵਿੱਚ ਅੱਜ ਰਾਤ ਤੋਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਨੂੰ ਬੰਦ ਕਰ ਦਿੱਤਾ ਜਾਏਗਾ।

ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਦੇ ਮੰਤਰੀਆਂ ਦੀ ਮੀਟਿੰਗ ‘ਚ ਇਸ ਸਬੰਧੀ ਫ਼ੈਸਲਾ ਲਿਆ ਗਿਆ ਪਰ ਇਸ ਦਾ ਕੁੱਝ ਸਮੇਂ ਮਗਰੋਂ ਐਲਾਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਦਸਵੀਂ, ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਮੰਤਰੀ ਮੰਡਲ ਵਲੋਂ ਮੈਰਿਜ ਪੈਲੇਸ, ਹੋਟਲ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਤੇ ਧਾਰਮਿਕ ਸਮਾਗਮਾਂ ‘ਚ ਵੀ 50 ਤੋਂ ਗਿਣਤੀ ਘੱਟ ਕਰਕੇ 20 ਲੋਕਾਂ ਦੀ ਕਰ ਦਿੱਤੀ ਗਈ ਹੈ।

  • 345
  •  
  •  
  •  
  •