ਭਾਰਤ ‘ਚ ਕੋਰੋਨਾ ਪੀੜਤਾਂ ਦੀ ਗਿਣਤੀ 151 ਹੋਈ, ਦੁਨੀਆ ‘ਚ 2 ਲੱਖ ਤੋਂ ਪਾਰ

ਭਾਰਤ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਹੁਣ ਤੱਕ 150 ਨੂੰ ਪਾਰ ਕਰ ਚੁੱਕੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ, ਹੁਣ ਤੱਕ 151 ਲੋਕ ਕੋਰੋਨਾ ਵਾਇਰਸ ਨਾਲ ਭਾਰਤ ਵਿੱਚ ਪੀੜਤ ਹਨ ਜਿਨ੍ਹਾਂ ਵਿੱਚ 25 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ।
ਭਾਰਤ ਵਿੱਚ ਕੋਰੋਨਾ ਦਾ ਸਭ ਤੋਂ ਜ਼ਿਆਦਾ ਅਸਰ ਮਹਾਰਾਸ਼ਟਰ ਅਤੇ ਕੇਰਲਾ ਵਿੱਚ ਵੇਖਣ ਨੂੰ ਮਿਲਿਆ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 42 ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੁਨੀਆ ਭਰ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 2 ਲੱਖ ਨੂੰ ਪਾਰ ਕਰ ਗਈ ਹੈ।


ਹੁਣ ਤੱਕ ਦਿੱਲੀ ਵਿੱਚ ਇੱਕ ਵਿਦੇਸ਼ੀ ਸਮੇਤ ਪੀੜਤਾਂ ਦੇ 10 ਮਾਮਲੇ ਸਾਹਮਣੇ ਆਏ ਹਨ, ਜਦੋਂਕਿ ਇੱਕ ਵਿਦੇਸ਼ੀ ਸਮੇਤ ਉੱਤਰ ਪ੍ਰਦੇਸ਼ ਵਿੱਚ 16 ਮਾਮਲੇ ਦਰਜ ਕੀਤੇ ਗਏ ਹਨ। ਮਹਾਰਾਸ਼ਟਰ ਵਿੱਚ ਤਿੰਨ ਵਿਦੇਸ਼ੀਆਂ ਸਮੇਤ 42 ਕੇਸ ਦਰਜ ਕੀਤੇ ਗਏ ਹਨ ਜਦੋਂਕਿ ਕੇਰਲ ਵਿੱਚ ਦੋ ਵਿਦੇਸ਼ੀ ਨਾਗਰਿਕਾਂ ਸਮੇਤ 27 ਮਾਮਲੇ ਦਰਜ ਕੀਤੇ ਗਏ ਹਨ।
ਕਰਨਾਟਕ ਵਿੱਚ ਕੋਰੋਨਾ ਦੇ 11 ਮਰੀਜ਼ ਹਨ। ਲੱਦਾਖ ਵਿੱਚ ਲਾਗਾਂ ਦੀ ਗਿਣਤੀ ਅੱਠ ਹੋ ਗਈ ਹੈ ਅਤੇ ਜੰਮੂ-ਕਸ਼ਮੀਰ ਵਿੱਚ ਇਸ ਦੀ ਗਿਣਤੀ ਤਿੰਨ ਹੋ ਗਈ ਹੈ। ਤੇਲੰਗਾਨਾ ਵਿੱਚ ਦੋ ਵਿਦੇਸ਼ੀ ਸਣੇ ਛੇ ਮਾਮਲੇ ਸਾਹਮਣੇ ਆਏ ਹਨ।
ਰਾਜਸਥਾਨ ਵਿੱਚ ਦੋ ਵਿਦੇਸ਼ੀ ਸਣੇ ਚਾਰ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹਨ। ਤਾਮਿਲਨਾਡੂ, ਆਂਧਰਾ ਪ੍ਰਦੇਸ਼, ਉੜੀਸਾ, ਉੱਤਰਾਖੰਡ ਅਤੇ ਪੰਜਾਬ ਵਿੱਚ ਇਕ-ਇਕ ਕੇਸ ਸਾਹਮਣੇ ਆਇਆ ਹੈ। 14 ਵਿਦੇਸ਼ੀ ਸਣੇ 17 ਲੋਕ ਹਰਿਆਣਾ ਵਿੱਚ ਪੀੜਤ ਹਨ। ਇਸ ਤੋਂ ਇਲਾਵਾ ਪੱਛਮੀ ਬੰਗਾਲ ਵਿੱਚ ਵੀ ਇਕ ਮਾਮਲਾ ਸਾਹਮਣੇ ਆਇਆ ਹੈ। ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ 2 ਲੱਖ 3 ਹਜ਼ਾਰ 6 ਸੌ 12 ਮਾਮਲੇ ਸਾਹਮਣੇ ਆਏ ਹਨ।

  • 115
  •  
  •  
  •  
  •