ਕਰੋਨਵਾਇਰਸ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਨੂੰ ਕੀਤਾ ਸੀਲ

ਸੂਬੇ ਅੰਦਰ ਕੋਰੋਨਾ ਵਾਇਰਸ ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਪਠਲਾਵਾ ਦੇ ਇਕ ਵਿਅਕਤੀ ਦੀ ਹੋਈ ਪਹਿਲੀ ਮੌਤ ਤੋਂ ਬਾਅਦ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਉਦੋਂ ਦਾ ਦਹਿਸ਼ਤ ਦਾ ਮਾਹੌਲ ਬਣ ਗਿਆ। ਜਦੋਂ ਪਤਾ ਲੱਗਾ ਕਿ ਮ੍ਰਿਤਕ ਵਿਅਕਤੀ ਹੋਲੇ ਮਹੱਲੇ ਦੌਰਾਨ ਇੱਥੋਂ ਦੇ ਮਹੱਲਾ ਨਵੀਂ ਆਬਾਦੀ ਦੇ ਇਕ ਘਰ, ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਹੋਰ ਕਈ ਥਾਵਾਂ ‘ਤੇ ਤਿੰਨ ਦਿਨ ਤੱਕ ਲਗਾਤਾਰ ਆਉਂਦਾ ਜਾਂਦਾ ਰਿਹਾ। ਇਹ ਤੱਥ ਸਾਹਮਣੇ ਆਉਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਿਹਤ ਵਿਭਾਗ ਵੱਲੋਂ 51 ਟੀਮਾਂ ਦਾ ਗਠਨ ਕਰਕੇ ਸ਼ਹਿਰ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

  • 106
  •  
  •  
  •  
  •