ਭਾਰਤ ‘ਚ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ 195 ਹੋਈ, ਸਾਰੇ ਰਾਜਾਂ ਦੀ ਸੂਚੀ ਦੇਖੋ

ਕੇਂਦਰੀ ਸਿਹਤ ਤੇ ਭਲਾਈ ਮੰਤਰਾਲਾ ਵੱਲੋਂ ਜਾਰੀ ਸੂਚੀ ਮੁਤਾਬਿਕ ਭਾਰਤ ਵਿਚ ਕੋਰੋਨਾਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 195 ਹੋ ਗਈ ਹੈ, ਜਿਨ੍ਹਾਂ ਵਿਚ 32 ਵਿਦੇਸ਼ੀ ਹਨ। ਕੋਰੋਨਾਵਾਇਰਸ ਕਾਰਨ 4 ਮੌਤਾਂ ਹੋ ਚੁੱਕੀਆਂ ਹਨ। ਇਹ ਮੌਤਾਂ ਦਿੱਲੀ, ਕਰਨਾਟਕਾ, ਪੰਜਾਬ ਤੇ ਮਹਾਰਾਸ਼ਟਰ ‘ਚ ਹੋਈਆਂ ਹਨ।

ਜਿਕਰਯੋਗ ਹੈ ਕਿ ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਸ਼ੁੱਕਰਵਾਰ ਸਵੇਰ ਤੱਕ 179 ਦੇਸ਼ਾਂ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ। ਹੁਣ ਤਕ 10,049 ਲੋਕਾਂ ਦੀ ਮੌਤ ਹੋ ਚੁੱਕੀ ਹੈ। 2,45,670 ਲੋਕ ਕੋਰੋਨਾ ਵਾਇਰਸ ਪਾਜੀਟਿਵ ਪਾਏ ਗਏ ਹਨ।

  •  
  •  
  •  
  •  
  •