ਕਰੋਨਾਵਾਇਰਸ: ਮੋਹਾਲੀ ‘ਚ ਬਜ਼ੁਰਗ ਔਰਤ ਪਾਈ ਗਈ ਪੌਜ਼ੀਟਿਵ, ਪੰਜਾਬ ‘ਚ ਤੀਜਾ ਮਾਮਲਾ

ਕੋਰੋਨਾ ਵਾਇਰਸ ਨੇ ਪੰਜਾਬ ‘ਚ ਵੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਅੱਜ ਮੋਹਾਲੀ ਵਿਖੇ 69 ਸਾਲਾ ਬਜ਼ੁਰਗ ਔਰਤ ਦੀ ਰਿਪੋਰਟ ਪਾਜੀਟਿਵ ਆਈ ਹੈ। ਇਹ ਔਰਤ ਕੁਝ ਦਿਨ ਪਹਿਲਾਂ ਬ੍ਰਿਟੇਨ (ਯੂ.ਕੇ.) ਤੋਂ ਭਾਰਤ ਪਰਤੀ ਸੀ। ਹੁਣ ਪੰਜਾਬ ‘ਚ ਕੋਰੋਨਾ ਦੇ ਕੁਲ ਪਾਜੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ ਤਿੰਨ ਹੋ ਗਈ ਹੈ।
ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਾਨ ਨੇ ਦੱਸਿਆ, “ਮੋਹਾਲੀ ਦੇ ਫ਼ੇਜ਼-3ਏ ਵਾਸੀ ਔਰਤ ਦੀ ਕੋਰੋਨਾ ਵਾਇਰਸ ਦੀ ਰਿਪਰੋਟ ਪਾਜੀਟਿਵ ਆਈ ਹੈ। ਉਹ ਕੁਝ ਦਿਨ ਪਹਿਲਾਂ ਬ੍ਰਿਟੇਨ (ਯੂ.ਕੇ.) ਤੋਂ ਦੇਸ਼ ਆਈ ਸੀ। ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਉਸ ਦੇ ਖੂਨ ਦੇ ਸੈਂਪਲ ਜਾਂਚ ਲਈ ਪੀਜੀਆਈ ਚੰਡੀਗੜ੍ਹ ਵਿਖੇ ਭੇਜੇ ਗਏ ਹਨ। ਫਿਲਹਾਲ ਬਜ਼ੁਰਗ ਔਰਤ ਨੂੰ ਹਸਪਤਾਲ ‘ਚ ਆਈਸੋਲੇਸ਼ਨ ‘ਚ ਰੱਖਿਆ ਗਿਆ ਹੈ।”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ‘ਚ ਕੋਰੋਨਾ ਵਾਇਰਸ ਦਾ ਪਹਿਲਾ ਪਾਜੀਟਿਵ ਮਾਮਲਾ ਸਾਹਮਣੇ ਆਇਆ ਸੀ। ਉਧਰ ਬੀਤੇ ਦਿਨੀਂ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ‘ਚ ਇੱਕ 70 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ।

  •  
  •  
  •  
  •  
  •