ਅਫ਼ਵਾਹਾਂ ਫੈਲਾਉਣ ਵਾਲੇ ਬਾਜ ਆਉਣ: ਗਿ. ਹਰਪ੍ਰੀਤ ਸਿੰਘ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ’ਚ ਤਬਾਹੀ ਮਚਾਈ ਹੋਈ ਹੈ ਤੇ ਭਾਰਤ ’ਚ ਵੀ ਇਸ ਦਾ ਕਾਫ਼ੀ ਅਸਰ ਵੇਖਣ ਨੂੰ ਮਿਲ ਰਿਹਾ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ’ਚ ਕਈ ਥਾਵਾਂ ’ਤੇ ਸੰਕਟ ਦੀ ਇਸ ਘੜੀ ਦੌਰਾਨ ਬਹੁਤ ਸਾਰੇ ਲੋਕ ਅਫ਼ਵਾਹਾਂ ਫੈਲਾ ਰਹੇ ਹਨ, ਉਨ੍ਹਾਂ ਨੂੰ ਬਾਜ਼ ਆਉਣਾ ਚਾਹੀਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਅਫ਼ਵਾਹਾਂ ਫੈਲਾਉਣ ਵਾਲੇ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਲੋਕ ਆਪਣਾ ਧਿਆਨ ਰੱਖਣ ਤੇ ਵਿਸ਼ਵ ਸਿਹਤ ਸੰਗਠਨ (WHO) ਦੀਆਂ ਹਦਾਇਤਾਂ ਮੁਤਾਬਕ ਪੂਰੀ ਤਰ੍ਹਾਂ ਪਰਹੇਜ਼ ਰੱਖ ਕੇ ਇਸ ਵਾਇਰਸ ਤੋਂ ਬਚਣ।
ਪੰਜਾਬ ’ਚ ਇਸ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਹੁਣ 8 ਹੋ ਗਈ ਹੈ।

  •  
  •  
  •  
  •  
  •