ਕਰੋਨਾਵਾਇਰਸ ਦੇ ਮੱਦੇਨਜ਼ਰ ਪੰਜਾਬ ‘ਚ ਕਰਫ਼ਿਊ ਦਾ ਐਲਾਨ

ਦੁਨੀਆ ਭਰ ‘ਚ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਦੇ ਮੱਦੇਨਜ਼ਰ ਮੁੱਖ ਸਕੱਤਰ ਅਤੇ ਡੀ.ਜੀ.ਪੀ ਵੱਲੋਂ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ‘ਚ ਕਰਫ਼ਿਊ ਦਾ ਐਲਾਨ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਨੂੰ ਕਿਹਾ ਹੈ ਕਿ ਨਵੇਂ ਆਦੇਸ਼ ਜਾਰੀ ਕੀਤੇ ਜਾਣ। ਕਰਫਿਊ ਦੌਰਾਨ ਜੇਕਰ ਕਿਸੇ ਵਿਅਕਤੀ ਨੂੰ ਰਾਹਤ ਦੀ ਲੋੜ ਹੈ ਤਾਂ ਉਸ ਨੂੰ ਸਪੈਸ਼ਲ ਕੇਸ ਵਜੋਂ ਵਿਚਾਰਿਆ ਜਾਵੇ।

ਪੁਲਿਸ ਸਖਤੀ ਨਾਲ ਕਰਫਿਊ ਲਾਗੂ ਕਰਵਾਏਗੀ। ਹੁਣ ਘਰਾਂ ਵਿੱਚੋਂ ਬਾਹਰ ਆਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਹੋਏਗੀ।

  • 207
  •  
  •  
  •  
  •