ਪੰਜਾਬ ਵਿਚ ਸ਼ਾਹੀਨ ਬਾਗ ਦੀ ਤਰਜ਼ ‘ਤੇ ਲੱਗਿਆ, ਮਾਨਸਾ ਦਾ ਧਰਨਾ ਮੁਲਤਵੀ

ਦਿੱਲੀ ਦੇ ਸ਼ਾਹੀਨ ਬਾਗ ਦੇ ਮੋਰਚੇ ਨੂੰ ਚੁਕਵਾਉਣ ਤੋਂ ਬਾਅਦ ਕੱਲ੍ਹ ਬਾਅਦ ਦੁਪਹਿਰ ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ਵਿੱਚ ਲੱਗੇ ਧਰਨੇ ਨੂੰ 31 ਮਾਰਚ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਫੈਸਲਾ ਸੰਵਿਧਾਨ ਬਚਾਓ ਮੰਚ ਮਾਨਸਾ ਵੱਲੋਂ ਮੀਟਿੰਗ ਕਰਨ ਤੋਂ ਬਾਅਦ ਕੀਤਾ ਗਿਆ। ਸੰਘਰਸ਼ ਕਮੇਟੀ ਨੇ ਮਾਮਲੇ ਸਬੰਧੀ ਪਹਿਲੀ ਅਪਰੈਲ ਨੂੰ ਸਹਿਯੋਗੀ ਜਥੇਬੰਦਕ ਧਿਰਾਂ ਦੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਨਵੇਂ ਸਿਰੇ ਤੋਂ ਨਾਗਰਿਕਤਾ ਸੋਧ ਐਕਟ ਖਿਲਾਫ਼ ਅੰਦੋਲਨ ਛੇੜਨ ਬਾਰੇ ਫੈਸਲਾ ਲਿਆ ਜਾਵੇਗਾ। ਦੱਸਣਯੋਗ ਹੈ ਕਿ ਇਹ ਧਰਨਾ 12 ਫਰਵਰੀ ਤੋਂ ਜਾਰੀ ਸੀ।
ਆਗੂਆਂ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਮੋਦੀ ਸਰਕਾਰ ਵਲੋਂ ਫਿਰਕੂ ਫਾਸ਼ੀਵਾਦੀ ਏਜੰਡੇ ਨੂੰ ਅੱਗੇ ਵਧਾਉਣ ਲਈ ਲਏ ਗਏ ਉਕਤ ਗੈਰ ਸੰਵਿਧਾਨਕ ਫੈਸਲਿਆਂ ਨੂੰ ਵਾਪਸ ਲਏ ਜਾਣ ਦੀ ਆਪਣੀ ਮੰਗ ’ਤੇ ਡਟੇ ਹੋਏ ਹਨ ਪਰ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਉਹ ਮਹਾਮਾਰੀ ਨੂੰ ਰੋਕਣਾ ਚਾਹੁੰਦੇ ਹਨ। ਉਹ ਸਿਰਫ਼ ਅੰਦੋਲਨ ਤੱਕ ਸੀਮਤ ਰਹਿਣ ਦੀ ਬਜਾਏ ਲਾਗ ਦੀ ਇਸ ਗੰਭੀਰ ਬਿਮਾਰੀ ਦੀ ਰੋਕਥਾਮ ਅਤੇ ਮੁਕੰਮਲ ਲਾਕਡਾਊਨ ਜਾਂ ਕਰਫਿਊ ਦੀ ਇਸ ਹਾਲਤ ਵਿੱਚ ਪੀੜਤਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਾਂ।

  •  
  •  
  •  
  •  
  •