ਸ਼੍ਰੋਮਣੀ ਕਮੇਟੀ ਵੱਲੋਂ ਅਫ਼ਗਾਨਿਸਤਾਨੀ ਸਿੱਖਾਂ ਦੀ ਮਦਦ ਕਰਨ ਦਾ ਐਲਾਨ

ਅਫ਼ਗ਼ਾਨਿਸਤਾਨ ’ਚ ਸਿੱਖਾਂ ਨੂੰ ਮਿਲ ਰਹੀਆਂ ਲਗਾਤਾਰ ਧਮਕੀਆਂ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਅਫ਼ਗ਼ਾਨਿਸਤਾਨ ਵਿਚੋਂ ਸਿੱਖਾਂ ਨੂੰ ਵਾਪਸ ਲਿਆਉਣ ਦਾ ਪ੍ਰਬੰਧ ਕਰੇ।

ਉਨ੍ਹਾਂ ਦੇ ਰਹਿਣ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ। ਉਨ੍ਹਾਂ ਦੇ ਬੱਚਿਆਂ ਦੀ ਪੜਾਈ ਮੁਤਾਬਿਕ ਨੌਕਰੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਗੁਰਦੁਆਰਾ ਸਾਹਿਬ ’ਤੇ ਹਮਲੇ ਦੇ ਪੀੜਤਾਂ ਲਈ ਮਦਦ ਦਾ ਵੀ ਉਨ੍ਹਾਂ ਨੇ ਐਲਾਨ ਕੀਤਾ।

ਇਸ ਹਮਲੇ ਵਿਚ ਮਿ੍ਰਤਕ ਸਿੱਖਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ।

  • 93
  •  
  •  
  •  
  •