ਪਦਮਸ਼੍ਰੀ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਵੀ ਕਰੋਨਾ ਪੌਜ਼ੇਟਿਵ
ਅੰਮ੍ਰਿਤਸਰ ਵਿੱਚ ਇੱਕ ਹੋਰ ਕੋਰੋਨਾਵਾਇਰਸ ਦਾ ਕੇਸ ਸਾਹਮਣੇ ਆਇਆ ਹੈ। ਸ਼੍ਰੀ ਹਰਿਮੰਦਰ ਸਾਹਿਬ ਦੇ ਪਦਮਸ਼੍ਰੀ ਤੇ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਜੀ ਦੀ ਰਿਪੋਰਟ ਕੋਰੋਨਾ ਪੌਜ਼ੇਟਿਵ ਆਈ ਹੈ। ਖਾਲਸਾ ਨੇ ਖੁਦ 2 ਦਿਨ ਪਹਿਲਾਂ ਵਾਇਰਸ ਦੇ ਲੱਛਣਾਂ ਨੂੰ ਵੇਖਦਿਆਂ ਵਿਭਾਗ ਨੂੰ ਸੂਚਿਤ ਕੀਤਾ ਸੀ। ਉਹ ਕੁਝ ਦਿਨ ਪਹਿਲਾਂ ਇੰਗਲੈਂਡ ਤੋਂ ਪਰਤੇ ਸਨ। ਪੰਜਾਬ ‘ਚ ਇਸ ਨਾਲ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 46 ਹੋ ਗਈ ਹੈ।
229