ਬੇਅਦਬੀ ਮਾਮਲੇ ਸਬੰਧੀ ਸੁਣਵਾਈ ਤਿੰਨ ਹਫ਼ਤਿਆਂ ਲਈ ਟਾਲੀ

ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਸੁਣਵਾਈ ਤਿੰਨ ਹਫ਼ਤਿਆਂ ਲਈ ਅੱਗੇ ਟਲ ਗਈ ਹੈ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿੱਚ ਚੱਲ ਰਹੀ ਹੈ ਪਰ ਉਨ੍ਹਾਂ ਕਿਹਾ ਕਿ ਕਰੋਨਾਵਾਇਰਸ ਕਾਰਨ ਲਾਗੂ ਕੀਤੇ ਗਏ ਕਰਫਿਊ ਦੇ ਮੱਦੇਨਜ਼ਰ ਅੱਜ ਉਕਤ ਅਦਾਲਤ ਵਿੱਚ ਕੇਸ ਦੀ ਸੁਣਵਾਈ ਨਹੀਂ ਹੋ ਸਕੀ। ਉਧਰ ਸੰਪਰਕ ਕਰਨ ’ਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਨੇ ਦੱਸਿਆ ਕਿ ਇਸ ਦੀ ਸੁਣਵਾਈ ਹੁਣ 22 ਅਪਰੈਲ ਨੂੰ ਹੋਵੇਗੀ।

  •  
  •  
  •  
  •  
  •