ਮੁਸਲਿਮ ਭਾਈਚਾਰੇ ਖਿਲਾਫ਼ ਬੋਲਣ ਵਾਲੇ ਸੂਰੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਥਾਣਾ ਜੰਡਿਆਲਾ ਗੁਰੂ ਵਿਖੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ. ਪੀ.ਜੰਡਿਆਲਾ ਸ.ਗੁਰਿੰਦਰਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਐਸ. ਐਸ. ਪੀ. ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਅਫਵਾਹਾਂ ਤੇ ਵਿਵਾਦਿਤ ਪੋਸਟ ਸ਼ੋਸ਼ਲ ਮੀਡੀਆ ਤੇ ਸ਼ੇਅਰ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵੱਲੋਂ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਥਾਣਾ ਜੰਡਿਆਲਾ ਗੁਰੂ ਦੇ ਬਾਹਰ ਲੱਗੇ ਕੰਪਲੇਂਟ ਬਾਕਸ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਸ਼ਿਕਾਇਤ ਪਾਈ ਸੀ ਕਿ ਸੁਧੀਰ ਕੁਮਾਰ ਸੂਰੀ ਨੇ ਫੇਸਬੁੱਕ ਤੇ ਮੁਸਲਿਮ ਭਾਈਚਾਰੇ ਖਿਲਾਫ ਪੋਸਟ ਸ਼ੇਅਰ ਕੀਤੀ ਸੀ।

ਜਿਸ ਕਾਰਣ ਮਾਹੌਲ ਖਰਾਬ ਹੋਣ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ.ੳ. ਰਛਪਾਲ ਸਿੰਘ ਵੱਲੋਂ ਮਾਮਲੇ ਦੀ ਤਸਦੀਕ ਕਰਕੇ ਸੁਧੀਰ ਕੁਮਾਰ ਸੂਰੀ ਖਿਲਾਫ ਮੁਕੱਦਮਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਗਿਆ।

  • 16.7K
  •  
  •  
  •  
  •