ਦੇਸ਼ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6412 ਹੋਈ, ਹੁਣ ਤਕ 199 ਮੌਤਾਂ

ਕੋਰੋਨਾ ਵਾਇਰਸ ਨਾਲ ਦੁਨੀਆ ਦੇ ਲਗਭਗ ਸਾਰੇ ਦੇਸ਼ ਪ੍ਰਭਾਵਿਤ ਹਨ। ਪਿਛਲੇ ਸਾਲ ਦੇ ਅੰਤ ਤੋਂ ਲਗਾਤਾਰ ਸਾਹਮਣੇ ਆ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਦੁਨੀਆ ਦੀ ਵੱਡੀ ਆਬਾਦੀ ਨੂੰ ਘਰਾਂ ਅੰਦਰ ਕੈਦ ਕਰ ਦਿੱਤਾ ਹੈ। ਭਾਰਤ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 6412 ਹੋ ਗਈ ਹੈ ਅਤੇ 199 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, ਇਸ ਵਾਇਰਸ ਨਾਲ ਪੀੜਤ 503 ਲੋਕ ਠੀਕ ਹੋ ਚੁੱਕੇ ਹਨ।

ਪਿਛਲੇ 12 ਘੰਟਿਆਂ ‘ਚ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਰਿਕਾਰਡ 30 ਮੌਤਾਂ ਹੋਈਆਂ ਹਨ। ਇਸ ਦੌਰਾਨ 547 ਨਵੇਂ ਮਰੀਜ਼ ਸਾਹਮਣੇ ਆਏ ਹਨ। ਜੇ ਸੂਬਿਆਂ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ‘ਚ ਸਭ ਤੋਂ ਵੱਧ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ‘ਚ ਕੋਰੋਨਾ ਵਾਇਰਸ ਦੇ ਕੁੱਲ 1586 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੇ ਕੁੱਲ ਇਨ੍ਹਾਂ ਮਾਮਲਿਆਂ ਵਿਚੋਂ 1364 ਕੇਸ ਸਰਗਰਮ ਹਨ ਅਤੇ 125 ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਇਸ ਸੂਬੇ ‘ਚ ਹੁਣ ਤੱਕ ਮਾਰੇ ਗਏ ਲੋਕਾਂ ਦੀ ਗਿਣਤੀ 97 ਹੈ।

ਪੰਜਾਬ ‘ਚ ਕੋਰੋਨਾ ਵਾਇਰਸ ਦੇ 3193 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 131 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 2777 ਦੀ ਰਿਪੋਰਟ ਨੈਗੇਟਿਵ ਅਤੇ 285 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 12 ਲੋਕਾਂ ਦੀ ਮੌਤ ਹੋਈ ਹੈ।
ਦਿੱਲੀ ‘ਚ ਕੋਰੋਨਾ ਦੀ ਲਾਗ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਰਾਜਧਾਨੀ ‘ਚ ਹੁਣ ਤੱਕ ਕੋਰੋਨਾ ਵਾਇਰਸ ਦੇ 757 ਮਾਮਲੇ ਸਾਹਮਣੇ ਆਏ ਹਨ, ਜਦਕਿ ਇੱਥੇ ਕੋਵਿਡ-19 ਮਹਾਂਮਾਰੀ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ। 25 ਲੋਕ ਪੂਰੀ ਤਰ੍ਹਾਂ ਤੰਦਰੁਸਤ ਹੋ ਗਏ ਹਨ।
ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 25 ਮਾਮਲੇ ਸਾਹਮਣੇ ਆਏ ਹਨ।

  • 56
  •  
  •  
  •  
  •