ਵਿਸ਼ਵ ‘ਚ 18 ਲੱਖ ਦੇ ਕਰੀਬ ਕੋਰੋਨਾ ਪੀੜ੍ਹਤ, ਦੇਖੋ ਵੱਖ-ਵੱਖ ਦੇਸ਼ਾਂ ਦੇ ਤਾਜ਼ਾ ਅੰਕੜੇ

ਜਾਨਲੇਵਾ ਕੋਰੋਨਾਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 17 ਲੱਖ ਨੂੰ ਪਾਰ ਕਰ ਗਈ ਹੈ। ਤਾਜ਼ਾ ਅੰਕੜਿਆਂ ਅਨੁਸਾਰ 17 ਲੱਖ 80 ਹਜ਼ਾਰ 312 ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ। ਇਸ ਦੇ ਨਾਲ ਹੀ ਹੁਣ ਤੱਕ ਇੱਕ ਲੱਖ ਅੱਠ ਹਜ਼ਾਰ 827 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, 4 ਲੱਖ 29 ਹਜ਼ਾਰ ਲੋਕ ਠੀਕ ਵੀ ਹੋ ਗਏ ਹਨ। ਅਮਰੀਕਾ ‘ਚ ਦੁਨੀਆ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ ਤੇ ਹੁਣ ਮੌਤ ਦੇ ਮਾਮਲੇ ਵਿੱਚ ਅਮਰੀਕਾ ਇਟਲੀ ਨੂੰ ਪਿੱਛੇ ਛੱਡ ਗਿਆ ਹੈ।
ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਰੀਜ਼ ਹਨ। ਤਾਜ਼ਾ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ ਹੁਣ ਤੱਕ 532,879 ਲੋਕ ਇਸ ਵਾਇਰਸ ਨਾਲ ਸੰਕਰਮਿਤ ਹਨ। ਉਸੇ ਸਮੇਂ 20,577 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। 30,453 ਲੋਕ ਠੀਕ ਹੋ ਗਏ ਹਨ। ਅਮਰੀਕਾ ਦੇ ਨਿਊਯਾਰਕ ਸਿਟੀ ‘ਚ ਵਾਇਰਸ ਨਾਲ ਸਭ ਤੋਂ ਜ਼ਿਆਦਾ ਤਬਾਹੀ ਹੋਈ ਹੈ।

ਨਿਊਯਾਰਕ ਵਿਚ ਪਿਛਲੇ 24 ਘੰਟਿਆਂ ਵਿਚ 783 ਲੋਕਾਂ ਦੀ ਮੌਤ ਕੋਰੋਨਾਵਾਇਰਸ ਨਾਲ ਹੋਈ ਹੈ। ਨਿਊਯਾਰਕ ਵਿਚ ਕੋਵਿਡ-19 ਤੋਂ ਹੋਈਆਂ ਮੌਤਾਂ ਸਥਿਰ ਹੋ ਰਹੀਆਂ ਹਨ, ਪਰ ਮੌਤ ਦੀ ਗਿਣਤੀ ਅਜੇ ਵੀ ਭਿਆਨਕ ਹੈ। ਨਿਊਯਾਰਕ ਵਿੱਚ ਹੁਣ ਤੱਕ 9 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਟਲੀ ਦੁਨੀਆ ‘ਚ ਮੌਤ ਦੇ ਮਾਮਲੇ ‘ਚ ਦੂਜੇ ਨੰਬਰ ‘ਤੇ ਹੈ। ਤਾਜ਼ਾ ਅੰਕੜਿਆਂ ਅਨੁਸਾਰ ਇਟਲੀ ‘ਚ ਹੁਣ ਤਕ 19,468 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 152,271 ਲੋਕ ਇਸ ਵਾਇਰਸ ਨਾਲ ਸੰਕਰਮਿਤ ਹੋਏ ਹਨ। ਇਟਲੀ ਵਿਚ 32,534 ਵਿਅਕਤੀ ਠੀਕ ਹੋ ਚੁੱਕੇ ਹਨ।

ਫਰਾਂਸ ‘ਚ ਰੋਜ਼ਾਨਾ ਜਾਰੀ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਸ਼ਨੀਵਾਰ ਨੂੰ ਘਟ ਗਈ। ਫਰਾਂਸ ਦੇ ਚੋਟੀ ਦੇ ਸਿਹਤ ਅਧਿਕਾਰੀ ਜੇਰੋਮ ਸੇਲਮੋਨ ਨੇ ਕਿਹਾ ਕਿ 643 ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 13,832 ਹੋ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ, 987 ਲੋਕਾਂ ਦੀ ਮੌਤ ਹੋ ਗਈ ਸੀ।

ਬ੍ਰਿਟੇਨ ‘ਚ ਕੋਰੋਨਾਵਾਇਰਸ ਦੀ ਲਾਗ ਕਾਰਨ 917 ਲੋਕਾਂ ਦੀ ਮੌਤ ਹੋਣ ਨਾਲ ਦੇਸ਼ ‘ਚ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 9875 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ 5234 ਦੁਆਰਾ ਵਧਣ ਦੇ ਨਾਲ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 78991 ਹੋ ਗਈ ਹੈ।

ਪਾਕਿਸਤਾਨ ‘ਚ ਕੋਰੋਨਾਵਾਇਰਸ ਦੇ ਮਾਮਲੇ ਵਧ ਕੇ 5,011 ਹੋ ਗਏ ਹਨ। ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਪੰਜਾਬ ‘ਚ ਕੋਰੋਨਾਵਾਇਰਸ ਦੇ ਮਾਮਲੇ ਵਧ ਕੇ 2414, ਸਿੰਧ ਵਿੱਚ 1,318, ਖੈਬਰ-ਪਖਤੂਨਖਵਾ ਵਿੱਚ 656, ਬਲੋਚਿਸਤਾਨ ਵਿੱਚ 220, ਗਿਲਗਿਤ-ਬਾਲਟਿਸਤਾਨ ਵਿੱਚ 215, ਇਸਲਾਮਾਬਾਦ ਵਿੱਚ 113 ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ 34 ਹੋ ਗਏ ਹਨ।

ਭਾਰਤ ‘ਚ ਕੋਰੋਨਾ ਮਾਮਲਿਆਂ ਦੀ ਗਿਣਤੀ ਦਿਨੋ-ਦਿਨ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਭਾਰਤ ਸਿਹਤ ਮੰਤਰਾਲੇ ਦੁਆਰਾ ਦੱਸਿਆ ਗਿਆ ਕਿ ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ 909 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 34 ਮੌਤਾਂ ਵੀ ਹੋਈਆਂ ਹਨ। ਭਾਰਤ ਵਿਚ ਹੁਣ ਤੱਕ ਕੁੱਲ 8356 ਕੇਸ ਦਰਜ ਕੀਤੇ ਗਏ ਹਨ। ਹੁਣ ਤੱਥ 273 ਮੌਤਾਂ ਹੋ ਗਈਆਂ ਹਨ।

  •  
  •  
  •  
  •  
  •