ਪੰਜਾਬ ‘ਚ ਕੋਰੋਨਾ ਨਾਲ 170 ਲੋਕ ਪੀੜ੍ਹਤ, ਮੁਹਾਲੀ ‘ਚ 53 ਮਾਮਲਿਆਂ ਦੀ ਪੁਸ਼ਟੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 12 ਅਪ੍ਰੈਲ ਸ਼ਾਮ 6 ਵਜੇ ਤੱਕ ਪੰਜਾਬ ‘ਚ ਕੋਰੋਨਾ ਵਾਇਰਸ ਦੇ 4281 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 170 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 3590 ਦੀ ਰਿਪੋਰਟ ਨੈਗੇਟਿਵ ਅਤੇ 521 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 12 ਲੋਕਾਂ ਦੀ ਮੌਤ ਹੋਈ ਹੈ।

  •  
  •  
  •  
  •  
  •