ਨਿਹੰਗ ਸਿੰਘਾਂ ਦੇ ਪੱਖ ‘ਚ ਬੋਲਣ ਕਾਰਨ, ਸਿਮਰਜੀਤ ਬੈਂਸ ਦੀ ਸੁਰੱਖਿਆ ਹਟਾਈ

ਜ਼ਿਲ੍ਹਾ ਪਟਿਆਲਾ ਵਿੱਚ ਪੁਲਿਸ ਮੁਲਾਜ਼ਮ ਅਤੇ ਨਿਹੰਗ ਸਿੰਘਾਂ ਵਿਚਾਰ ਹੋਈ ਝੜਪ ਤੋਂ ਨਿਹੰਗ ਸਿੰਘਾਂ ਦਾ ਪੱਖ ਲੈਣ ਵਾਲੇ ਲੁਧਿਆਣਾ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੀ ਪੁਲਿਸ ਸੁਰੱਖਿਆ ਹਟਾ ਦਿੱਤੀ ਗਈ ਹੈ। ਪੁਲਿਸ ਵਿਭਾਗ ਨੇ ਬੈਂਸ ਦੀ ਸੁਰੱਖਿਆ ਵਿੱਚ ਲੱਗੇ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਲਿਆ ਹੈ।
ਪਟਿਆਲਾ ‘ਚ ਹੋਈ ਇਸ ਘਟਨਾ ‘ਚ ਇੱਕ ਪੁਲਿਸ ਮੁਲਾਜ਼ਮ ਦਾ ਹੱਥ ਵੱਢਿਆ ਗਿਆ ਸੀ। ਵਿਧਾਇਕ ਸਿਮਰਨਜੀਤ ਬੈਂਸ ਨੇ ਸਿੰਘਾਂ ਦੇ ਪੱਖ ‘ਚ ਬਿਆਨ ਦਿੱਤਾ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਸਖਤੀ ਤੋਂ ਅੱਕੇ ਲੋਕ ਹੀ ਹਮਲੇ ਕਰ ਰਹੇ ਹਨ।
ਉਧਰ, ਪੰਜਾਬ ਸਰਕਾਰ ਦੇ ਮੰਤਰੀਆਂ ਨੇ ਬੈਂਸ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਪਤਾ ਲੱਗਾ ਹੈ ਕਿ ਪੁਲਿਸ ਇਸ ਬਾਰੇ ਵਿਚਾਰ ਕਰ ਰਹੀ ਹੈ।

  •  
  •  
  •  
  •  
  •