ਪੰਚਕੂਲਾ ‘ਚ ਇੱਕੋ ਪਰਿਵਾਰ ਦੇ ਸੱਤ ਮੈਂਬਰ ਕੋਰੋਨਾ-ਪਾਜ਼ੀਟਿਵ

ਪੰਚਕੂਲਾ ਦੇ ਸੈਕਟਰ 15 ’ਚ ਅੱਜ ਇੱਕੋ ਪਰਿਵਾਰ ਦੇ ਸੱਤ ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਕੱਲ੍ਹ ਪਹਿਲਾਂ ਇਸੇ ਪਰਿਵਾਰ ਦੀ ਸਿਰਫ਼ ਇੱਕ ਔਰਤ ਦੇ ਪਾਜ਼ਿਟਿਵ ਹੋਣ ਦੀ ਖ਼ਬਰ ਆਈ ਸੀ ਪਰ ਹੁਣ ਇਸ ਸਾਰੇ ਪਰਿਵਾਰ ਦੇ ਇਸ ਘਾਤਕ ਵਾਇਰਸ ਦੀ ਲਾਗ ਦੀ ਲਪੇਟ ’ਚ ਆਉਣ ਦੀ ਖ਼ਬਰ ਆ ਗਈ ਹੈ। ਇੰਝ ਇਸ ਜ਼ਿਲ੍ਹੇ ’ਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ ਵਧ ਕੇ 12 ਹੋ ਗਈ ਹੈ।
ਚੰਡੀਗੜ੍ਹ ’ਚ ਹੁਣ ਤੱਕ ਕੋਰੋਨਾ ਵਾਇਰਸ ਦੇ 21 ਤੇ ਮੋਹਾਲੀ ਜ਼ਿਲ੍ਹੇ ’ਚ 54 ਮਾਮਲੇ ਸਾਹਮਣੇ ਆ ਚੁੱਕੇ ਹਨ। ਇੰਝ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲ ’ਚ ਹੁਣ ਤੱਕ ਕੋਰੋਨਾ ਦੇ ਕੁੱਲ 84 ਮਾਮਲੇ ਸਾਹਮਣੇ ਆ ਚੁੱਕੇ ਹਨ।

  •  
  •  
  •  
  •  
  •