ਭਾਰਤ ‘ਚ ਕੋਰੋਨਾ ਪੀੜ੍ਹਤਾਂ ਦੀ ਗਿਣਤੀ 18,601 ਹੋਈ, 590 ਲੋਕਾਂ ਦੀ ਮੌਤ

ਭਾਰਤ ‘ਚ ਕੋਰੋਨਾ ਵਾਇਰਸ ਦੀ ਲਾਗ ਦੇ ਨਵੇਂ ਮਾਮਲਿਆਂ ‘ਚ ਫਿਰ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ ਦੇ 1336 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ 47 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੰਗਲਵਾਰ ਨੂੰ ਜਾਰੀ ਕੀਤੇ ਗਏ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ‘ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 18,601 ਹੋ ਗਈ ਹੈ। ਇਸ ਦੇ ਨਾਲ ਹੀ ਇਸ ਖ਼ਤਰਨਾਕ ਕੋਵਿਡ-19 ਮਹਾਂਮਾਰੀ ਨਾਲ ਮੌਤ ਦੀ ਗਿਣਤੀ 590 ਤੱਕ ਪਹੁੰਚ ਗਈ ਹੈ।

ਕੋਰੋਨਾ ਵਾਇਰਸ ਦੇ ਕੁੱਲ 18,601 ਮਾਮਲਿਆਂ ਵਿਚੋਂ 14,759 ਕਿਰਿਆਸ਼ੀਲ ਹਨ। ਇਸ ਤੋਂ ਇਲਾਵਾ 3522 ਵਿਅਕਤੀ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਮਹਾਰਾਸ਼ਟਰ ‘ਚ ਸਭ ਤੋਂ ਵੱਧ 232 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਹੁਣ ਇਸ ਮਹਾਂਮਾਰੀ ਨਾਲ ਪੀੜਤ ਲੋਕਾਂ ਦੀ ਗਿਣਤੀ 5470 ਹੋ ਗਈ ਹੈ।

  •  
  •  
  •  
  •  
  •