ਡੇਰਾ ਸਿਰਸਾ ਮੁਖੀ ਨੂੰ ਪੈਰੋਲ ‘ਤੇ ਰਿਹਾਅ ਕਰਵਾਉਣ ਦੀ ਯੋਜਨਾ ਦਾ ਜਥੇਦਾਰ ਵੱਲੋਂ ਵਿਰੋਧ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਕੋਰੋਨਾ ਵਾਇਰਸ ਸੰਕਟ ਦੇ ਬਹਾਨੇ ਜੇਲ੍ਹ ‘ਚੋਂ ਪੈਰੋਲ ਤੇ ਰਿਹਾਅ ਕਰਨ ਦੀ ਬਣਾਈ ਜਾ ਰਹੀ ਯੋਜਨਾ ਦਾ ਸਖ਼ਤ ਵਿਰੋਧ ਕੀਤਾ ਹੈ।

ਇਸ ਸਬੰਧੀ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਹਰਿਆਣਾ ਸਰਕਾਰ ਕੋਰੋਨਾ ਵਾਇਰਸ ਦੇ ਬਹਾਨੇ ਡੇਰਾ ਸਿਰਸਾ ਸਾਧ ਨੂੰ ਪੈਰੋਲ ‘ਤੇ ਰਿਹਾ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਜੇਕਰ ਅਜਿਹਾ ਕੀਤਾ ਤਾਂ ਇਹ ਸਿੱਖ ਜਗਤ ਨੂੰ ਉਕਸਾਉਣ ਅਤੇ ਪੰਜਾਬ ਤੇ ਹਰਿਆਣਾ ‘ਚ ਬਣੇ ਸ਼ਾਂਤੀ ਦੇ ਮਾਹੌਲ ਨੂੰ ਅੱਗ ਲਾਉਣ ਵਰਗੀ ਗੱਲ ਹੋਵੇਗੀ।

  •  
  •  
  •  
  •  
  •