ਜਾਮੀਆ ਦੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਕਾਰਨ ਗ੍ਰਿਫ਼ਤਾਰ ਕਰਨ ਦਾ ਦੋਸ਼

ਜਾਮੀਆ ਤਾਲਮੇਲ ਕਮੇਟੀ ਨੇ ਦੋਸ਼ ਲਗਾਇਆ ਹੈ ਕਿ ਉੱਤਰ-ਪੂਰਬੀ ਦਿੱਲੀ ’ਚ ਹੋਈ ਹਿੰਸਾ ਦੇ ਸਬੰਧ ’ਚ ਉਨ੍ਹਾਂ ਦੇ ਦੋ ਮੈਂਬਰਾਂ ਨੂੰ ਬਿਨਾਂ ਕਿਸੇ ਕਾਰਨ ਦੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਮੇਟੀ ਸੋਧੇ ਗਏ ਨਾਗਰਿਕਤਾ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਲਈ ਬਣਾਈ ਗਈ ਸੀ। ਦਿੱਲੀ ਪੁਲੀਸ ਨੇ ਜਾਮੀਆ ਦੇ ਵਿਦਿਆਰਥੀਆਂ ਮੀਰਾਨ ਹੈਦਰ ਅਤੇ ਸਫ਼ੂਰਾ ਜ਼ਰਗਰ ਖ਼ਿਲਾਫ਼ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਕੇਸ ਦਰਜ ਕੀਤਾ ਹੈ। ਦੋਵੇਂ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ’ਚ ਰੱਖਿਆ ਗਿਆ ਹੈ। ਕਮੇਟੀ ਨੇ ਕਿਹਾ ਕਿ ਮੁਲਕ ਸਿਹਤ ਅਤੇ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਪਰ ਦਿੱਲੀ ’ਚ ਜਾਂਚ ਏਜੰਸੀਆਂ ਵਾਧੂ ਕੰਮ ਕਰ ਰਹੀਆਂ ਹਨ। ਪੁਲੀਸ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਆਗੂ ਉਮਰ ਖਾਲਿਦ ਖ਼ਿਲਾਫ਼ ਵੀ ਯੂਏਪੀਏ ਤਹਿਤ ਕੇਸ ਦਰਜ ਕੀਤਾ ਹੋਇਆ ਹੈ।

  • 54
  •  
  •  
  •  
  •