ਪੰਜਾਬ ਵਿਚ ਕੋਰੋਨਾ ਮਾਮਲੇ 300 ਦੇ ਕਰੀਬ ਪਹੁੰਚੇ, 17 ਮੌਤਾਂ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 24 ਅਪ੍ਰੈਲ 2020 ਸ਼ਾਮ 6 ਵਜੇ ਤੱਕ ਪੰਜਾਬ ‘ਚ ਕੋਰੋਨਾ ਵਾਇਰਸ ਦੇ 10611 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 298 ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਇਸੇ ਤਰ੍ਹਾਂ 8310 ਦੀ ਰਿਪੋਰਟ ਨੈਗੇਟਿਵ ਅਤੇ 2003 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 17 ਲੋਕਾਂ ਦੀ ਮੌਤ ਹੋਈ ਹੈ। ਮੋਹਾਲੀ ਵਿੱਚ 63, ਜਲੰਧਰ ਵਿੱਚ 63 ਅਤੇ ਪਟਿਆਲਾ ਵਿੱਚ 55 ਮਾਮਲੇ ਸਾਹਮਣੇ ਆਏ ਹਨ।

  •  
  •  
  •  
  •  
  •