ਭਾਰਤ ‘ਚ ਕੋਰੋਨਾ ਪੀੜ੍ਹਤ ਲੋਕਾਂ ਦੀ ਗਿਣਤੀ ਹੋਈ 23452 ਹੋਈ, 723 ਲੋਕਾਂ ਦੀ ਮੌਤ

ਦੇਸ਼ ‘ਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਅੱਜ ਵਧ ਕੇ 23452 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਾਮ 5:30 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 1752 ਨਵੇਂ ਕੇਸ ਸਾਹਮਣੇ ਆਏ ਹਨ ਅਤੇ 37 ਲੋਕਾਂ ਦੀ ਮੌਤ ਹੋ ਗਈ ਹੈ। ਕੁੱਲ ਮੌਤ ਦੀ ਗਿਣਤੀ ਨੂੰ ਵੇਖਿਏ ਤਾਂ ਕੋਵਿਡ-19 ਨਾਲ 723 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 4814 ਮਰੀਜ਼ਾਂ ਠੀਕ ਹੋਏ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਕੀਤੇ ਜਾਂਦੇ ਦਾਅਵਿਆਂ ਦੇ ਬਾਵਜੂਦ ਦੇਸ਼ ਵਿੱਚ ਕਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਰਿਕਾਰਡ 1752 ਨਵੇਂ ਕੇਸ ਰਿਪੋਰਟ ਹੋਏ ਹਨ। 37 ਸੱਜਰੀਆਂ ਮੌਤਾਂ ਨਾਲ ਕਰੋਨਾਵਾਇਰਸ ਕਰਕੇ ਮੌਤ ਦੇ ਮੂੰਹ ਪੈਣ ਵਾਲਿਆਂ ਦੀ ਗਿਣਤੀ ਵਧ ਕੇ 723 ਹੋ ਗਈ ਹੈ
ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਪਿਛਲੇ 14 ਦਿਨਾਂ ‘ਚ 80 ਜ਼ਿਲ੍ਹਿਆਂ ਚੋਂ ਕੋਵਿਡ-19 ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ।

  •  
  •  
  •  
  •  
  •