ਪੰਜਾਬ ਵਿਚ ਲਾਕਡਾਊਨ ਦੇ ਸਮੇਂ 60,000 ਤੋਂ ਵੱਧ ਨਸ਼ਾ ਪੀੜ੍ਹਤਾਂ ਦੇ ਕੇਸ ਦਰਜ

ਸੂਬੇ ਵਿੱਚ ਕੋਵਿਡ-19 ਦੇ ਫੈਲਾਅ ਨੂੰ ਕਾਬੂ ਕਰਨ ਲਈ ਲਗਾਏ ਗਏ ਕਰਫਿਊ ਦੌਰਾਨ ਨਸ਼ਾ-ਪੀੜਤਾਂ ਨੂੰ ਨਿਰਵਿਘਨ ਇਲਾਜ ਸੇਵਾਵਾਂ ਮੁੱਹਈਆ ਕਰਵਾਉਣ ਲਈ ਚਲਾਈ ਗਈ ਮੁਹਿੰਮ ਨੂੰ ਵੱਡੇ ਪੱਧਰ ‘ਤੇ ਸਫਲਤਾ ਹਾਸਲ ਹੋਈ ਹੈ ਜਿਸ ਤਹਿਤ ਮਹਿਜ਼ ਇਕ ਮਹੀਨੇ ਦੌਰਾਨ ਹੀ 60,000 ਤੋਂ ਵੱਧ ਦੀ ਗਿਣਤੀ ਵਿੱਚ ਨਵੀਆਂ ਰਜਿਸਟਰੇਸ਼ਨ ਦਰਜ ਕੀਤੀਆਂ ਗਈਆਂ ਹਨ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਓਟ ਕਲੀਨਿਕਾਂ ਦੇ ਖੁੱਲਣ ਦਾ ਸਮਾਂ ਸਵੇਰੇ 8 ਵਜੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਆਦੇਸ਼ਾਂ ਅਧੀਨ ਨਸ਼ਾ-ਛੁਡਾਊ ਪ੍ਰੋਗਰਾਮ ਸਮੇਤ ਸਿਹਤ ਵਿਭਾਗ ਦੇ ਸਾਰੇ ਅਤੀ ਜਰੂਰੀ ਪ੍ਰੋਗਰਾਮਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਗੰਭੀਰ ਮਰੀਜ਼ਾਂ ਨੂੰ ਵੀ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਫਲੂ ਕਾਰਨਰਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਣ ਲਈ ਸਰਕਾਰੀ ਹਸਪਤਾਲਾਂ ਵਿਚ ਫਲੂ ਕਾਰਨਰ ਸਥਾਪਿਤ ਗਏ ਹਨ। ਕੋਵਿਡ-19 ਦੀ ਰੋਕਥਾਮ ਅਤੇ ਨਿਗਰਾਨੀ ਵਧਾਉਣ ਲਈ ਰਾਜ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਫਲੂ ਦੇ ਲੱਛਣਾਂ ਵਾਲੇ ਮਰੀਜਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਰੈਫਰ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਸਰਕਾਰੀ ਹਸਪਤਾਲਾਂ ਦੇ ਫਲੂ ਕਾਰਨਰਾਂ ਵਿੱਚ ਫਲੂ ਦੇ ਲੱਛਣ ਜਿਵੇਂ ਕਿ ਬੁਖ਼ਾਰ, ਖੰਘ, ਸਾਹ ਲੈਣ ਵਿੱਚ ਤਕਲੀਫ਼, ਨਮੂਨੀਆਂ ਆਦਿ ਦੇ ਸਾਰੇ ਮਰੀਜਾਂ ਦੀ ਮੁਫ਼ਤ ਆਰਟੀ-ਪੀਸੀਆਰ ਟੈਸਟਿੰਗ ਕੀਤੀ ਜਾਵੇਗੀ।

  •  
  •  
  •  
  •  
  •