ਸਿਹਤ ਮੰਤਰਾਲੇ ਅਨੁਸਾਰ ਪੰਜਾਬ ਵਿਚ ਹੁਣ ਤੱਕ 313 ਕੋਰੋਨਾ ਮਰੀਜ਼, 18 ਮੌਤਾਂ

ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸੂਬੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 313 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 18 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 211 ਹੈ ਅਤੇ ਕੋਰੋਨਾ ਪਾਜੀਟਿਵ 84 ਮਰੀਜ਼ ਠੀਕ ਹੋ ਚੁੱਕੇ ਹਨ। ਸੂਬੇ ਵਿਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 14317 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 10497 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3507 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। 1 ਕੋਰੋਨਾ ਮਰੀਜ਼ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਕੱਲ੍ਹ ਕੋਰੋਨਾ ਪਾਜੀਟਿਵ ਦੇ 5 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 3 ਕੇਸ ਜਲੰਧਰ, 1 ਕੇਸ ਲੁਧਿਆਣਾ ਅਤੇ 1 ਕੇਸ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਹੈ। ਪਟਿਆਲਾ ਵਿਚੋਂ ਸਭ ਤੋਂ ਜ਼ਿਆਦਾ ਕੋਰੋਨਾ ਦੇ 60 ਕੇਸ ਹਨ।
ਪੰਜਾਬ ਦੇ 22 ਜ਼ਿਲ੍ਹਿਆਂ ਵਿਚੋਂ 19 ਜ਼ਿਲ੍ਹੇ ਕੋਰੋਨਾ ਦੀ ਲਪੇਟ ਵਿਚ ਹਨ। ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਕੋਰੋਨਾ ਦੀ ਲਾਗ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ। ਐਸਏਐਸ ਨਗਰ (ਮੋਹਾਲੀ) ਵਿਚ 62, ਪਠਾਨਕੋਟ ਵਿਚ 25, ਮਾਨਸਾ ਵਿਚ 13, ਮੋਗਾ ਵਿਚ 4, ਅੰਮ੍ਰਿਤਸਰ ਵਿਚ 14, ਨਵਾਂਸ਼ਹਿਰ (ਐਸਬੀਐਸ ਨਗਰ) ਵਿਚ 20, ਹੁਸ਼ਿਆਰਪੁਰ ਵਿਚ 7, ਜਲੰਧਰ ਵਿਚ 69, ਲੁਧਿਆਣਾ ਵਿਚ 18, ਰੋਪੜ ਵਿਚ 3, ਫਤਿਹਗੜ੍ਹ ਸਾਹਿਬ ਵਿਚ 2, ਪਟਿਆਲਾ ਵਿਚ 61, ਫਰੀਦਕੋਟ ਵਿਚ 3, ਬਰਨਾਲਾ ਵਿਚ 2, ਕਪੂਰਥਲਾ ਵਿਚ 3, ਮੁਕਤਸਰ ਸਾਹਿਬ ਵਿਚ 1, ਸੰਗਰੂਰ ਵਿਚ 3, ਗੁਰਦਾਸਪੁਰ ਵਿਚ 1 ਅਤੇ ਫਿਰੋਜਪੁਰ ਵਿਚ 1 ਕੋਰੋਨਾ ਪਾਜੀਟਿਵ ਕੇਸ ਹੈ।

  • 53
  •  
  •  
  •  
  •