ਪੰਜਾਬ ਵਿਚ ਹੁਣ ਤੱਕ ਕੋਰੋਨਾ ਮਰੀਜ਼ਾਂ ਦੀ ਗਿਣਤੀ 330 ਹੋਈ, 19 ਮੌਤਾਂ

ਪੰਜਾਬ ‘ਚ ਕੋਰੋਨਾਵਾਇਰਸ ਦੇ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ਵਿੱਚ ਨਵੇਂ ਮਾਮਲਿਆਂ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 330 ਤਕ ਪਹੁੰਚ ਗਈ ਹੈ। ਕੱਲ੍ਹ ਪਟਿਆਲਾ ਦੇ ਰਾਜਪੁਰਾ ‘ਚ ਪਹਿਲੀ ਮੌਤ ਤੋਂ ਬਾਅਦ ਸੂਬੇ ‘ਚ ਕੁੱਲ ਮੌਤਾਂ ਦਾ ਗਿਣਤੀ ਵੱਧ ਕੇ 19 ਹੋ ਗਈ ਹੈ।

ਸਿਹਤ ਮੰਤਰਾਲੇ ਅਨੁਸਾਰ ਹੁਣ ਤੱਕ 98 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਹੁਣ ਤੱਕ 15516 ਨਮੂਨੇ ਜਾਂਚ ਲਈ ਲਏ ਗਏ ਹਨ।

  •  
  •  
  •  
  •  
  •