ਰੂਸ ਦੇ ਪ੍ਰਧਾਨ ਮੰਤਰੀ ਵੀ ਹੋਏ ਕੋਰੋਨਾ ਦਾ ਸ਼ਿਕਾਰ, ਹਸਪਤਾਲ ਦਾਖਲ

ਰੂਸ ਵਿਚ ਕੋਰੋਨਾ ਦਾਇਰਾ ਵੱਧਦਾ ਜਾ ਰਿਹਾ ਹੈ। ਇਥੋਂ ਤਕ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮਿਖਾਇਲ ਮਿਸ਼ੁਸਤੀਨਵੀ ਕੋਰੋਨਾ ਵਾਇਰਸ ਲਈ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਜਾਵੇਗਾ। ਇਸ ਸਾਲ ਜਨਵਰੀ ਵਿਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੁਣੇ ਗਏ ਮਿਖਾਇਲ ਦਾ ਕੋਵਡ -19 ਲਈ ਟੈਸਟ ਕੀਤਾ ਗਿਆ ਸੀ, ਜੋ ਕਿ ਵੀਰਵਾਰ ਨੂੰ ਪਾਜ਼ੀਟਿਵ ਆਇਆ ਸੀ। ਮਿਖਾਇਲ ਨੇ ਇਹ ਜਾਣਕਾਰੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ(ਟੈਲੀਵਿਜ਼ਨ ‘ਤੇ ਪ੍ਰਸਾਰਿਤ ਇਕ ਵੀਡੀਓ ਵਿਚ ਦਿੱਤੀ।

ਰੂਸੀ ਦੇ ਪੀਐੱਮ ਮਿਖਾਇਲ ਨੇ ਖੁਦ ਨੂੰ ਕੋਰੋਨਾ ਹੋਣ ਦੀ ਜਾਣਕਾਰੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਟੈਲੀਵਿਜ਼ਨ ‘ਤੇ ਪ੍ਰਸਾਰਿਤ ਇਕ ਵੀਡੀਓ ਵਿਚ ਦਿੱਤੀ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਹ ਇਸ ਸਮੇਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਹੁਦਾ ਛੱਡ ਰਿਹਾ ਹੈ। ਉਸਨੇ ਆਂਦਰੇ ਬੇਲਸੋਵ ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਬਣਾਉਣ ਦੀ ਸਲਾਹ ਵੀ ਦਿੱਤੀ, ਜਿਸ ‘ਤੇ ਪੁਤਿਨ ਸਹਿਮਤ ਹੋਏ। ਮਿਖੈਲ ਨੂੰ ਹੁਣ ਕੋਰੋਨਾ ਦੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਜਾਵੇਗਾ।
ਇਸ ਦੇ ਨਾਲ ਹੀ ਵੀਰਵਾਰ ਤੱਕ ਕੋਰੋਨਾ ਤੋਂ ਪ੍ਰਭਾਵਤ ਲੋਕਾਂ ਦੀ ਗਿਣਤੀ 1 ਲੱਖ ਨੂੰ ਪਾਰ ਕਰ ਗਈ ਸੀ ਅਤੇ ਮਰਨ ਵਾਲਿਆਂ ਦੀ ਗਿਣਤੀ ਇਕ ਹਜ਼ਾਰ ਨੂੰ ਪਾਰ ਕਰ ਗਈ ਸੀ। ਇਸ ਤੋਂ ਪਹਿਲਾਂ ਬ੍ਰਿਟੇਨ ਦੇ ਪ੍ਰਧਾਨਮੰਤਰੀ ਬੋਰਿਸ ਜਾਨਸਨ ਵੀ ਕੋਰੋਨਾ ਤੋਂ ਪ੍ਰਭਾਵਿਤ ਹੋਏ ਹਨ।

  • 64
  •  
  •  
  •  
  •