ਪੰਜਾਬ ‘ਚ ਬੀਤੇ ਦਿਨ ਕੋਰੋਨਾ ਨਾਲ ਹੋਈਆਂ 5 ਮੌਤਾਂ, 153 ਨਵੇਂ ਮਰੀਜ਼ ਆਏ

ਪੰਜਾਬ ਵਿੱਚ ਸ਼ੁੱਕਰਵਾਰ ਨੂੰ 153 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 5937 ਹੋ ਗਈ ਹੈ ਅਤੇ 5 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 157 ਹੋ ਗਈ ਹੈ।

ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਕੱਲ੍ਹ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 54, ਜਲੰਧਰ ਜ਼ਿਲੇ ਵਿੱਚ 19, ਸੰਗਰੂਰ ਜ਼ਿਲੇ ਵਿੱਚ 18, ਪਟਿਆਲਾ ਜ਼ਿਲੇ ਵਿੱਚ 12, ਅੰਮ੍ਰਿਤਸਰ ਸਾਹਿਬ ਜਿਲੇ ਵਿੱਚ 11 ਅਤੇ ਗੁਰਦਾਸਪੁਰ ਜ਼ਿਲੇ ਵਿੱਚ 10 ਨਵੇਂ ਕੇਸ ਆਏ ਹਨ। ਇਸੇ ਤਰਾਂ ਹੀ ਐਸ.ਬੀ.ਐਸ ਨਗਰ ਨਵਾਂ ਸਹਿਰ ਅਤੇ ਤਰਨਤਾਰਨ ਸਾਹਿਬ ਜ਼ਿਲਿਆਂ ਵਿੱਚ 6-6, ਮੋਗਾ ਅਤੇ ਐਸ.ਏ.ਐਸ ਨਗਰ ਮੋਹਾਲੀ ਜਿਲਿਆਂ ਵਿੱਚ 4-4, ਫਿਰੋਜਪੁਰ ਜ਼ਿਲੇ ਵਿੱਚ 2, ਪਠਾਨਕੋਟ, ਹੁਸਿਆਰਪੁਰ, ਫਰੀਦਕੋਟ, ਫਾਜਿਲਕਾ, ਬਠਿੰਡਾ, ਕਪੂਰਥਲਾ ਅਤੇ ਬਰਨਾਲਾ ਜ਼ਿਲਿਆਂ ਵਿੱਚ 1-1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।

ਪੰਜਾਬ ਵਿੱਚ ਹੁਣ ਤੱਕ 324054 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 5937 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 4266 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 1514 ਐਕਟਿਵ ਕੇਸ ਹਨ, ਜਿਹਨਾਂ ‘ਚੋਂ 34 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 3 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ । ਕੋਰੋਨਾ ਨਾਲ ਹੁਣ ਤੱਕ ਪੰਜਾਬ ਵਿੱਚ 157 ਮੌਤਾਂ ਹੋ ਚੁਕੀਆਂ ਹਨ। ਕੱਲ੍ਹ ਅੰਮ੍ਰਿਤਸਰ ਜ਼ਿਲੇ ਵਿੱਚ 3 ਅਤੇ ਲੁਧਿਆਣਾ ਜ਼ਿਲੇ ਵਿੱਚ 2 ਹੋਰ ਮੌਤਾਂ ਹੋਣ ਜਾਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 157 ਹੋ ਗਈ ਹੈ।

  • 54
  •  
  •  
  •  
  •