ਕੇਂਦਰ ਸਰਕਾਰ ਵੱਲੋਂ ਸਿੱਖਸ ਫਾਰ ਜਸਟਿਸ ਦੀਆਂ 40 ਵੈੱਬਸਾਈਟਾਂ ‘ਤੇ ਪਾਬੰਧੀ

ਕੇਂਦਰ ਸਰਕਾਰ ਨੇ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਨਾਲ ਜੁੜੀਆਂ 40 ਵੈੱਬਸਾਈਟਾਂ ਬਲਾਕ ਕਰ ਦਿੱਤੀਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਇਹ ਵੈੱਬਸਾਈਟਾਂ ਵੱਖਵਾਦੀ ਸਰਗਰਮੀਆਂ ਦਾ ਪੱਖ ਪੂਰਦੀਆਂ ਸਨ।

ਗ੍ਰਹਿ ਮੰਤਰਾਲੇ ਦੇ ਤਰਜਮਾਨ ਨੇ ਕਿਹਾ,‘‘ਸਿੱਖਸ ਫਾਰ ਜਸਟਿਸ ਯੂਏਪੀਈ, 1967 ਤਹਿਤ ਗ਼ੈਰਕਾਨੂੰਨੀ ਜਥੇਬੰਦੀ ਹੈ ਜਿਸ ਨੇ ਵੱਖਵਾਦੀ ਸਰਗਰਮੀਆਂ ਲਈ ਹਮਾਇਤੀਆਂ ਨੂੰ ਰਜਿਸਟਰ ਕਰਨ ਦੀ ਮੁਹਿੰਮ ਚਲਾਈ ਹੋਈ ਹੈ। ਇਲੈਕਟ੍ਰਾਨਿਕ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਗ੍ਰਹਿ ਮੰਤਰਾਲੇ ਦੀ ਸਿਫ਼ਾਰਸ਼ ’ਤੇ ਆਈਟੀ ਐਕਟ, 2000 ਦੀ ਧਾਰਾ 69ਏ ਤਹਿਤ ਐੱਸਐੱਫਜੇ ਦੀਆਂ 40 ਵੈੱਬਸਾਈਟਾਂ ਨੂੰ ਬਲਾਕ ਕਰਨ ਦੇ ਹੁਕਮ ਜਾਰੀ ਕੀਤੇ ਹਨ।’’

ਕੇਂਦਰੀ ਗ੍ਰਹਿ ਮੰਤਰਾਲੇ ਨੇ ਪਿਛਲੇ ਸਾਲ ਦੇਸ਼ ਵਿਰੋਧੀ ਸਰਗਰਮੀਆਂ ਲਈ ਐੱਸਐੱਫਜੇ ’ਤੇ ਪਾਬੰਦੀ ਲਗਾ ਦਿੱਤੀ ਸੀ। ਜ਼ਿਕਰਯੋਗ ਹੈ ਕਿ ਐੱਸਐਫਜੇ ਵੱਲੋਂ ਸਿੱਖ ਰਾਏਸ਼ੁਮਾਰੀ 2020 ਲਈ ਮੁਹਿੰਮ ਵਿੱਢੀ ਹੋਈ ਹੈ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਜਥੇਬੰਦੀ ਸ਼ਰੇਆਮ ਖਾਲਿਸਤਾਨ ਦਾ ਪੱਖ ਪੂਰਦੀ ਹੈ ਅਤੇ ਊਹ ਮੁਲਕ ਦੀ ਖੁਦਮੁਖਤਿਆਰੀ ਅਤੇ ਪ੍ਰਦੇਸ਼ਕ ਅਖੰਡਤਾ ਨੂੰ ਚੁਣੌਤੀ ਦਿੰਦੀ ਹੈ।

  •  
  •  
  •  
  •  
  •