ਬੰਦੀ ਸਿੰਘਾਂ ਵੱਲੋਂ ਭੁੱਖ ਹੜਤਾਲ ਦੇ ਮਾਮਲੇ ‘ਤੇ ਜਥੇਦਾਰ ਵੱਲੋਂ ਸਰਕਾਰ ਨੂੰ ਤਾੜਨਾ

ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸਰਕਾਰ ਨੂੰ ਚਿਤਾਵਨੀ ਦਿਤੀ ਹੈ ਕਿ ਬੰਦੀ ਸਿੰਘਾਂ ਦਾ ਨੁਕਸਾਨ ਹੋਇਆ ਤਾਂ ਇਸ ਲਈ ਹੁਕਮਰਾਨ ਜ਼ੁੰਮੇਵਾਰ ਹੋਣਗੇ। ਪ੍ਰੈਸ ਬਿਆਨ ਜਾਰੀ ਕਰਦਿਆਂ ‘ਜਥੇਦਾਰ’ ਨੇ ਕਿਹਾ ਕਿ ਅਤਿ ਆਧੁਨਿਕ ਸੁਰੱਖਿਆ ਜੇਲ ਨਾਭਾ (ਪਟਿਆਲਾ) ਦੇ ਪ੍ਰਸ਼ਾਸਨ ਵੱਲੋਂ ਜੇਲ ਵਿਚ ਬੰਦੀ ਸਿੰਘ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਜਿਸ ਕਰ ਕੇ ਬੰਦੀ ਸਿੰਘ ਉਹ 30 ਜੂਨ ਤੋਂ ਜੇਲ ਵਿਚ ਭੁੱਖ ਹੜਤਾਲ ‘ਤੇ ਬੈਠੇ ਹਨ, ਜੋ ਕਿ ਬਹੁਤ ਹੀ ਮੰਦਭਾਗਾ ਹੈ। ਭੁੱਖ ਹੜਤਾਲ ਤੇ ਬੈਠੇ ਸਿੱਖ ਕੈਦੀਆਂ ਦੀ ਮੰਗ ਹੈ ਕਿ ਹੋਰ ਜੇਲ੍ਹਾਂ ਵਿਚ ਭੇਜੇ ਗਏ ਕੈਦੀਆਂ ਨੂੰ ਮੁੜ ਇਸੇ ਜੇਲ੍ਹ ਵਿਚ ਲਿਆਂਦਾ ਜਾਵੇ। ਦਰਅਸਲ ਜੇਲ੍ਹ ਪ੍ਰਸ਼ਾਸਨ ਨੇ 4 ਹਵਾਲਾਤੀ ਤੇ 1 ਕੈਦੀ ਨੂੰ ਵੱਖ ਵੱਖ ਜੇਲ੍ਹਾਂ ਵਿਚ ਭੇਜ ਦਿੱਤਾ।

ਇਸ ਸਬੰਧੀ ‘ਜਥੇਦਾਰ’ ਵਲੋਂ ਗੰਭੀਰ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਜੇਲ ਪ੍ਰਸ਼ਾਸਨ ਨੂੰ ਤਾੜਨਾ ਕਰ ਕੇ ਬੰਦੀ ਸਿੰਘਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ। ਉਨ੍ਹਾਂ ਕਿਹਾ ਕਿ ਜੇਕਰ ਭੁੱਖ ਹੜਤਾਲ ‘ਤੇ ਬੈਠੇ ਸਿੰਘਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ। ਉਧਰ, ਏਡੀਜੀਪੀ ਜੇਲ੍ਹ ਪੀ.ਕੇ ਸਿਨਹਾ ਨੇ ਬੰਦੀ ਸਿੰਘਾਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਗਿਆ ਹੈ।

  • 2
  •  
  •  
  •  
  •