ਸੁਮੇਧ ਸੈਣੀ ਨੂੰ ਧਾਰਾ 302 ‘ਚ ਮਿਲੀ ਕੱਚੀ ਜ਼ਮਾਨਤ ਅਦਾਲਤ ਵੱਲੋਂ ਰੱਦ

ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਨੂੰ ਮੁਹਾਲੀ ਅਦਾਲਤ ਨੇ ਝਟਕਾ ਦਿੰਦਿਆਂ ਧਾਰਾ 302 ਵਿੱਚ ਪਹਿਲਾਂ ਮਿਲੀ ਅੰਤ੍ਰਿਮ ਜ਼ਮਾਨਤ ਨੂੰ ਰੱਦ ਕਰ ਦਿੱਤਾ ਹੈ,ਜਦ ਕਿ ਨੌਜਵਾਨ ਨੂੰ ਘਰੋਂ ਅਗਵਾ ਦੇ ਮਾਮਲੇ ਵਿੱਚ ਧਾਰਾ 364 ਵਿੱਚ ਸੈਣੀ ਦੀ ਜ਼ਮਾਨਤ ਬਰਕਰਾਰ ਰੱਖੀ ਗਈ ਹੈ।

ਅੱਜ ਕੇਸ ਦੀ ਸੁਣਵਾਈ ਦੌਰਾਨ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ, ਸਰਕਾਰੀ ਵਕੀਲ ਸੰਜੀਵ ਬੱਤਰਾ ਸਮੇਤ ਬਚਾਅ ਪੱਖ ਦੇ ਵਕੀਲ ਐੱਚਐੱਸ ਧਨੋਆ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਸਮੇਤ ਜਾਂਚ ਅਧਿਕਾਰੀ ਐੱਸਪੀ ਹਰਮਨਦੀਪ ਸਿੰਘ ਹਾਂਸ ਅਤੇ ਐੱਸਐੱਚਓ ਰਾਜੀਵ ਕੁਮਾਰ ਅਦਾਲਤ ਵਿੱਚ ਹਾਜ਼ਰ ਸਨ।

ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਨੇ ਦਲੀਲਾਂ ਨੂੰ ਜਾਇਜ਼ ਮੰਨਦਿਆਂ ਧਾਰਾ 302 ਵਿੱਚ ਮਿਲੀ ਅੰਤ੍ਰਿਮ ਜ਼ਮਾਨਤ ਰੱਦ ਕਰ ਦਿੱਤੀ। ਨਾਲ ਹੀ ਪੁਲੀਸ ਨੂੰ ਆਖਿਆ ਕਿ ਜੇ ਜਾਂਚ ਦੌਰਾਨ ਮੁਲਜ਼ਮ ਖਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕੀਤਾ ਜਾਂਦਾ ਹੈ ਤਾਂ ਮੁਲਜ਼ਮ ਨੂੰ ਤਿੰਨ ਦਿਨਾਂ ਦੇ ਅੰਦਰ ਅੰਦਰ ਉਸ ਦੀ ਇਤਲਾਹ ਦਿੱਤੀ ਜਾਵੇ।

  • 117
  •  
  •  
  •  
  •