ਕੋਰੋਨਾ: ਭਾਰਤ ‘ਚ 28,701 ਨਵੇਂ ਮਾਮਲੇ ਆਏ, ਕੁੱਲ 63 ਫੀਸਦੀ ਤੋਂ ਵੱਧ ਮਰੀਜ਼ ਹੋਏ ਠੀਕ

ਭਾਰਤ ‘ਚ ਪਿਛਲੇ ਤਿੰਨ ਕੁ ਹਫ਼ਤਿਆਂ ਦੌਰਾਨ ਹੀ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਤਿੰਨ ਗੁਣਾ ਵਧ ਗਈ ਹੈ। ਭਾਰਤ ਵਿਸ਼ਵ ‘ਚ ਕੋਰੋਨਾ ਨਾਲ ਪ੍ਰਭਾਵਿਤ ਮੁਲਕਾਂ ਦੀ ਸੂਚੀ ਵਿਚ ਤੀਜੇ ਸਥਾਨ ਉੱਤੇ ਹੈ। ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪਰ ਇਸ ਨਾਲ ਹੀ ਰਿਕਵਰੀ ਦਰ ‘ਚ ਵੀ ਤੇਜ਼ੀ ਆ ਰਹੀ ਹੈ।

ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ‘ਚ ਹੁਣ ਤਕ 5.53 ਲੱਖ ਤੋਂ ਵੱਖ ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਬੀਤੇ 24 ਘੰਟਿਆਂ ‘ਚ 18.850 ਲੋਕ ਠੀਕ ਹੋਏ ਹਨ। ਤਾਜਾ ਅੰਕੜਿਆਂ ਮੁਤਾਬਕ ਦੇਸ਼ ‘ਚ ਹੁਣ ਤਕ 63 ਫੀਸਦੀ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ।

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਦੇ ਤਾਜਾ ਅੰਕੜਿਆਂ ਅਨੁਸਾਰ ਦੇਸ਼ ‘ਚ ਬੀਤੇ 24 ਘੰਟਿਆਂ ਦੀ ਗੱਲ ਕਰੀਏ ਤਾਂ ਦੇਸ਼ ‘ਚ ਕੋਰੋਨਾ ਵਾਇਰਸ ਦੇ 28,701 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਦੇਸ਼ ‘ਚ ਕੋਰੋਨਾ ਨਾਲ ਮੌਤਾਂ ਦੀ ਗਿਣਤੀ 500 ਰਹੀ। ਤਾਜਾ ਅੰਕੜਿਆਂ ਮੁਤਾਬਕ ਦੇਸ਼ ‘ਚ ਸੋਮਵਾਰ (13 ਜੁਲਾਈ) ਸਵੇਰੇ 8 ਵਜੇ ਤਕ ਕੋਰੋਨਾ ਵਾਇਰਸ ਦੇ ਹੁਣ ਤਕ ਕੁੱਲ 8,78,254 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਮਾਮਲਿਆਂ ‘ਚ 3,01,609 ਐਕਟਿਵ ਕੇਸ ਹਨ, ਉੱਥੇ ਹੀ 5,53,407 ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 23,174 ਤਕ ਜਾ ਪਹੁੰਚਾ ਹੈ।

  • 62
  •  
  •  
  •  
  •