ਪੰਜਾਬ ‘ਚ ਬੀਤੇ ਦਿਨ ਕੋਰੋਨਾ ਨਾਲ 5 ਮੌਤਾਂ, 357 ਨਵੇਂ ਮਰੀਜ਼ ਆਏ

ਪੰਜਾਬ ‘ਚ ਕੋਰੋਨਾ ਮਾਮਲਿਆਂ ਦਾ ਲਗਾਤਾਰ ਇਜਾਫ਼ਾ ਹੋ ਰਿਹਾ ਹੈ। ਪੰਜਾਬ ਵਿੱਚ ਬੀਤੇ ਦਿਨ ਕੋਰੋਨਾ ਦੇ 357 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ। ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 8178 ਹੋ ਗਈ ਹੈ ਅਤੇ ਕੱਲ੍ਹ 5 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 204 ਹੋ ਗਈ ਹੈ।

ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਕੱਲ੍ਹ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਪਟਿਆਲਾ ਜ਼ਿਲੇ ਵਿੱਚ 88, ਜਲੰਧਰ ਜ਼ਿਲੇ ਵਿੱਚ 53, ਲੁਧਿਆਣਾ ਜ਼ਿਲੇ ਵਿੱਚ 65, ਐਸ.ਏ.ਐਸ. ਨਗਰ ਮੋਹਾਲੀ ਵਿੱਚ 26 ਨਵੇਂ ਮਰੀਜ ਕੋਰੋਨਾ ਪਾਜੇਟਿਵ ਪਾਏ ਹਨ। ਇਸੇ ਤਰਾਂ ਹੀ ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 25, ਫਤਿਹਗੜ ਸਾਹਿਬ ਜ਼ਿਲੇ ਵਿੱਚ 20, ਸੰਗਰੂਰ ਜਿਲੇ ਵਿੱਚ 6, ਪਠਾਨਕੋਟ ਜ਼ਿਲੇ ਵਿੱਚ 9, ਗੁਰਦਾਸਪੁਰ ਜਿਲੇ ਵਿੱਚ 8, ਬਠਿੰਡਾ ਜਿਲੇ ਵਿੱਚ 9, ਐਸ.ਬੀ.ਐਸ ਨਗਰ ਨਵਾਂ ਸਹਿਰ ਜ਼ਿਲਿਆਂ 11, ਫਿਰੋਜਪੁਰ ਅਤੇ ਮੋਗਾ ਜਿਲਿਆਂ ਵਿੱਚ 8-8, ਹੁਸਿਆਰਪੁਰ ਜ਼ਿਲੇ ਵਿੱਚ 5, ਫਰੀਦਕੋਟ ਜਿਲੇ ਵਿੱਚ 4, ਮੁਕਤਸਰ ਸਾਹਿਬ ਜ਼ਿਲੇ ਵਿੱਚ 7, ਕਪੂਰਥਲਾ ਤੇ ਫਾਜਿਲਕਾ ਜ਼ਿਲਿਆਂ ਵਿੱਚ 3–3, ਬਰਨਾਲਾ ਜ਼ਿਲੇ ਵਿੱਚ 2, ਗੁਰਦਾਸਪੁਰ ਜ਼ਿਲੇ ਵਿੱਚ 1 ਨਵੇਂ ਮਰੀਜ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।

ਪੰਜਾਬ ਵਿੱਚ ਹੁਣ ਤੱਕ 400944 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 8178 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 5586 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 2388 ਐਕਟਿਵ ਕੇਸ ਹਨ, ਜਿਹਨਾਂ ‘ਚੋਂ 57 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 12 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ। ਕੱਲ੍ਹ 5 ਹੋਰ ਮੌਤਾਂ ਹੋਣ ਨਾਲ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 204 ਹੋ ਗਈ ਹੈ।

  •  
  •  
  •  
  •  
  •